ਸੁਰੱਖਿਆ ਕਾਰਨਾਂ ਕਰਕੇ ਦਿੱਲੀ ਦੇ 18 ਮੈਟਰੋ ਸਟੇਸ਼ਨ ਬੰਦ, ਜੰਤਰ-ਮੰਤਰ ਵਿਖੇ ਪ੍ਰਦਰਸ਼ਨਾਂ ਕਾਰਨ ਪ੍ਰਸ਼ਾਸਨ ਨੇ ਵਧਾਈ ਚੌਕਸੀ

Published:

Rate this post

ਨਵੀਂ ਦਿੱਲੀ/ਪੰਜਾਬ ਪੋਸਟ
ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਸੁਰੱਖਿਆ ਦੇ ਸਖ਼ਤ ਪ੍ਰਬੰਧਾਂ ਅਤੇ ਚੱਲ ਰਹੇ ਵਿਰੋਧ ਪ੍ਰਦਰਸ਼ਨਾਂ ਦੇ ਮੱਦੇਨਜ਼ਰ ਦਿੱਲੀ ਮੈਟਰੋ ਰੇਲ ਕਾਰਪੋਰੇਸ਼ਨ (DMRC) ਵੱਲੋਂ ਕੇਂਦਰੀ ਦਿੱਲੀ ਦੇ 18 ਮੈਟਰੋ ਸਟੇਸ਼ਨਾਂ ਨੂੰ ਅਸਥਾਈ ਤੌਰ ’ਤੇ ਬੰਦ ਰੱਖਣ ਦਾ ਫ਼ੈਸਲਾ ਕੀਤਾ ਗਿਆ ਹੈ। ਜੰਤਰ-ਮੰਤਰ ਦੇ ਨੇੜੇ ਲਗਾਤਾਰ ਚੱਲ ਰਹੇ ਪ੍ਰਦਰਸ਼ਨਾਂ ਕਾਰਨ ਸੁਰੱਖਿਆ ਦੇ ਮੱਦੇਨਜ਼ਰ ਮੈਟਰੋ ਸਟੇਸ਼ਨਾਂ ਨੂੰ ਬੰਦ ਰੱਖਣ ਦਾ ਇਹ ਫੈਸਲਾ ਲਿਆ ਗਿਆ ਹੈ। ਡੀ.ਐੱਮ.ਆਰ.ਸੀ. ਵੱਲੋਂ ਜਾਰੀ ਤਾਜ਼ਾ ਹਦਾਇਤਾਂ ਅਨੁਸਾਰ ਇਨ੍ਹਾਂ ਸਟੇਸ਼ਨਾਂ ’ਤੇ ਯਾਤਰੀਆਂ ਦੀ ਆਵਾਜਾਈ ਅਗਲੇ ਹੁਕਮਾਂ ਤੱਕ ਮੁਅੱਤਲ ਰਹੇਗੀ। ਹਾਲਾਂਕਿ, ਯਾਤਰੀਆਂ ਦੀ ਸਹੂਲਤ ਲਈ ਰਾਜੀਵ ਚੌਕ, ਮੰਡੀ ਹਾਊਸ ਅਤੇ ਸੈਂਟਰਲ ਸਕੱਤਰੇਤ ਸਟੇਸ਼ਨਾਂ ’ਤੇ ਇੰਟਰਚੇਂਜ (ਲਿੰਕ ਬਦਲਣ) ਦੀ ਸਹੂਲਤ ਪਹਿਲਾਂ ਵਾਂਗ ਜਾਰੀ ਰੱਖੀ ਗਈ ਹੈ।
ਪ੍ਰਸ਼ਾਸਨ ਵੱਲੋਂ ਜਿਨ੍ਹਾਂ 18 ਪ੍ਰਮੁੱਖ ਮੈਟਰੋ ਸਟੇਸ਼ਨਾਂ ਨੂੰ ਬੰਦ ਰੱਖਿਆ ਗਿਆ ਹੈ, ਉਨ੍ਹਾਂ ਵਿੱਚ ਲੋਕ ਕਲਿਆਣ ਮਾਰਗ, ਰਾਜੀਵ ਚੌਕ, ਪਟੇਲ ਚੌਕ, ਰਾਮਕ੍ਰਿਸ਼ਨ ਆਸ਼ਰਮ ਮਾਰਗ, ਬਾਰਾਖੰਭਾ ਰੋਡ, ਸੁਪਰੀਮ ਕੋਰਟ, ਸੇਵਾ ਤੀਰਥ, ਜਨਪਥ, ਮੰਡੀ ਹਾਊਸ, ਸੈਂਟਰਲ ਸਕੱਤਰੇਤ, ਆਈ.ਟੀ.ਓ., ਦਿੱਲੀ ਗੇਟ, ਇੰਦਰਪ੍ਰਸਥ, ਖਾਨ ਮਾਰਕੀਟ, ਜੋਰ ਬਾਗ਼, ਸ਼ਿਵਾਜੀ ਸਟੇਡੀਅਮ, ਝੰਡੇਵਾਲਾ ਅਤੇ ਨਵੀਂ ਦਿੱਲੀ ਸਟੇਸ਼ਨ ਸ਼ਾਮਲ ਹਨ। ਇਨ੍ਹਾਂ ਇਲਾਕਿਆਂ ਵਿੱਚ ਸੁਰੱਖਿਆ ਬਲਾਂ ਦੀ ਭਾਰੀ ਤਾਇਨਾਤੀ ਕੀਤੀ ਗਈ ਹੈ ਅਤੇ ਪੁਲਿਸ ਨੇ ਸੰਵੇਦਨਸ਼ੀਲ ਥਾਵਾਂ ’ਤੇ ਵਾਧੂ ਬੈਰੀਕੇਡਿੰਗ ਲਗਾ ਦਿੱਤੀ ਹੈ।
ਪ੍ਰਦਰਸ਼ਨਕਾਰੀਆਂ ਵੱਲੋਂ ਕੀਤੀਆਂ ਜਾ ਰਹੀਆ ਸਰਗਰਮੀਆਂ ਅਤੇ ਸੁਰੱਖਿਆ ਦੇ ਸਖ਼ਤ ਪਹਿਰੇ ਕਾਰਨ ਆਮ ਲੋਕਾਂ ਅਤੇ ਦਫ਼ਤਰਾਂ ਨੂੰ ਜਾਣ ਵਾਲੇ ਮੁਸਾਫ਼ਰਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪ੍ਰਸ਼ਾਸਨ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਘਰੋਂ ਨਿਕਲਣ ਤੋਂ ਪਹਿਲਾਂ ਆਪਣੇ ਸਫ਼ਰ ਦੀ ਯੋਜਨਾ ਉਸੇ ਹਿਸਾਬ ਨਾਲ ਤਿਆਰ ਕਰਨ ਅਤੇ ਬਦਲਵੇਂ ਰੂਟਾਂ ਦੀ ਵਰਤੋਂ ਕਰਨ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਤੋਂ ਬਚਿਆ ਜਾ ਸਕੇ।

Read News Paper

Related articles

spot_img

Recent articles

spot_img