ਸੋਨੀਆ ਗਾਂਧੀ ਨੇ ਸੱਦਾ ਦਿੱਤਾ ਸੀ, ਇਸੇ ਲਈ ਸਮਾਗਮ ਵਿੱਚ ਆਇਆ ਹਾਂ: ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਵਿੱਚ ਵਾਪਸੀ ਦੀਆਂ ਚਰਚਾਵਾਂ ਨਕਾਰੀਆਂ

Published:

Rate this post

ਨਵੀਂ ਦਿੱਲੀ/ਪੰਜਾਬ ਪੋਸਟ :

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਸੋਮਵਾਰ ਨੂੰ ਸੋਨੀਆ ਗਾਂਧੀ ਦੀ ਪੁਸਤਕ ‘Belonging: A Journey of Love’ ਦੇ ਰਿਲੀਜ਼ ਸਮਾਗਮ ਵਿੱਚ ਸ਼ਾਮਲ ਹੋਏ। ਉਨ੍ਹਾਂ ਦੀ ਮੌਜੂਦਗੀ ਨੂੰ ਲੈ ਕੇ ਪੰਜਾਬ ਦੀ ਸਿਆਸਤ ਵਿੱਚ ਕਾਂਗਰਸ ਵਿੱਚ ਵਾਪਸੀ ਦੀਆਂ ਚਰਚਾਵਾਂ ਸ਼ੁਰੂ ਹੋ ਗਈਆਂ। ਇਸ ਬਾਰੇ ਕੈਪਟਨ ਨੇ ਸਪੱਸ਼ਟ ਕੀਤਾ ਕਿ ਸੋਨੀਆ ਗਾਂਧੀ ਨੇ ਉਨ੍ਹਾਂ ਨੂੰ ਨਿੱਜੀ ਤੌਰ ’ਤੇ ਸੱਦਾ ਦਿੱਤਾ ਸੀ, ਇਸ ਲਈ ਉਹ ਸਮਾਗਮ ਵਿੱਚ ਆਏ ਹਨ। ਉਨ੍ਹਾਂ ਕਿਹਾ ਕਿ ਸੋਨੀਆ ਗਾਂਧੀ ਵੀ ਉਨ੍ਹਾਂ ਦੀਆਂ ਤਿੰਨ ਪੁਸਤਕਾਂ ਦੇ ਰਿਲੀਜ਼ ਸਮਾਗਮਾਂ ਵਿੱਚ ਸ਼ਾਮਲ ਹੋਈ ਸੀ ਅਤੇ ਦੋਵਾਂ ਪਰਿਵਾਰਾਂ ਦੇ ਪੁਰਾਣੇ ਨਿੱਜੀ ਸਬੰਧ ਹਨ। ਕਾਂਗਰਸ ਵਿੱਚ ਮੁੜ ਸ਼ਾਮਲ ਹੋਣ ਬਾਰੇ ਪੁੱਛੇ ਜਾਣ ’ਤੇ ਉਨ੍ਹਾਂ ਸਾਫ਼ ਜਵਾਬ ਦਿੱਤਾ, “ਨਹੀਂ।” ਇਸ ਮੌਕੇ ਰਾਹੁਲ ਗਾਂਧੀ ਨੇ ਵੀ ਆਪਣੇ ਸੰਬੋਧਨ ਦੌਰਾਨ ਕੈਪਟਨ ਨਾਲ ਜੁੜੀ ਇੱਕ ਪੁਰਾਣੀ ਯਾਦ ਸਾਂਝੀ ਕੀਤੀ।

Read News Paper

Related articles

spot_img

Recent articles

spot_img