ਸੋਨੇ ਦੀਆਂ ਕੀਮਤਾਂ ਵਿੱਚ ਵੱਡੀ ਗਿਰਾਵਟ, ਭਾਰਤ ਤੋਂ ਲੈ ਕੇ ਨਿਊਯਾਰਕ ਤੱਕ ਸਰਾਫ਼ਾ ਬਾਜ਼ਾਰਾਂ ਵਿੱਚ ਮੰਦੀ

Published:

Rate this post

ਨਵੀਂ ਦਿੱਲੀ/ਪੰਜਾਬ ਪੋਸਟ :

ਵਿਸ਼ਵ ਬਾਜ਼ਾਰ ਵਿੱਚ ਸੋਨੇ ਦੀਆਂ ਕੀਮਤਾਂ ਵਿੱਚ ਗਿਰਾਵਟ ਦਾ ਅਸਰ ਭਾਰਤੀ ਸਰਾਫ਼ਾ ਬਾਜ਼ਾਰ ’ਤੇ ਵੀ ਦੇਖਣ ਨੂੰ ਮਿਲ ਰਿਹਾ ਹੈ। ਸੋਮਵਾਰ ਨੂੰ ਮਲਟੀ ਕਮੋਡਿਟੀ ਐਕਸਚੇਂਜ (MCX) ’ਤੇ ਸੋਨੇ ਦੀਆਂ ਕੀਮਤਾਂ ਵਿੱਚ 600 ਰੁਪਏ ਤੋਂ ਵੱਧ ਦੀ ਕਮੀ ਦਰਜ ਕੀਤੀ ਗਈ ਅਤੇ ਭਾਅ 1.36 ਲੱਖ ਰੁਪਏ ਪ੍ਰਤੀ 10 ਗ੍ਰਾਮ ਤੋਂ ਹੇਠਾਂ ਆ ਗਏ। ਅੰਤਰਰਾਸ਼ਟਰੀ ਬਾਜ਼ਾਰ ਵਿੱਚ ਵੀ ਸੋਨਾ 3,900 ਡਾਲਰ ਪ੍ਰਤੀ ਔਂਸ ਤੋਂ ਹੇਠਾਂ ਕਾਰੋਬਾਰ ਕਰਦਾ ਰਿਹਾ।

ਇਸ ਗਿਰਾਵਟ ਦਾ ਮੁੱਖ ਕਾਰਨ ਅਮਰੀਕੀ ਡਾਲਰ ਦੀ ਮਜ਼ਬੂਤੀ, ਬਾਂਡਾਂ ’ਤੇ ਵਧਦਾ ਵਿਆਜ ਅਤੇ ਅਮਰੀਕੀ ਫੈਡਰਲ ਰਿਜ਼ਰਵ ਵੱਲੋਂ ਵਿਆਜ ਦਰਾਂ ਵਧਾਉਣ ਦੀਆਂ ਸੰਭਾਵਨਾਵਾਂ ਹਨ। ਚਾਂਦੀ ਦੀਆਂ ਕੀਮਤਾਂ ਵਿੱਚ ਵੀ ਕਮੀ ਆਈ ਹੈ।

Read News Paper

Related articles

spot_img

Recent articles

spot_img