ਚੰਡੀਗੜ੍ਹ/ਪੰਜਾਬ ਪੋਸਟ
ਅੱਜ ਪੰਜਾਬ ਵਿਧਾਨ ਸਭਾ ਦਾ ਇਜਲਾਸ ਦੁਪਹਿਰ 2 ਵਜੇ ਸ਼ੁਰੂ ਹੋਣਾ ਹੈ ਅਤੇ ਕਿਸਾਨਾਂ ਨੇ ਚੰਡੀਗੜ੍ਹ ਸੈਕਟਰ 34 ਵਿੱਚ ਡੇਰੇ ਲਾਏ ਹੋਏ ਹਨ ਅਤੇ ਐਲਾਨ ਕੀਤਾ ਹੈ ਕਿ ਅਸੀਂ ਵਿਧਾਨ ਸਭਾ ਵਲ ਮਾਰਚ ਕਰਾਂਗੇ। ਪਹਿਲਾਂ ਪ੍ਰਸ਼ਾਸਨ ਨੇ 11 ਬੰਦਿਆਂ ਨੂੰ ਇਜਾਜਤ ਦਿੱਤੀ ਸੀ ਜਿਹੜੀ ਹੁਣ 1000 ਕਰ ਦਿੱਤੀ ਗਈ ਹੈ। ਯਾਨੀ ਕਿ ਪ੍ਰਸ਼ਾਸਨ ਨੇ 1000 ਕਿਸਾਨਾਂ ਨੂੰ ਵਿਧਾਨ ਸਭਾ ਵੱਲ ਮਾਰਚ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ।