ਨਵੀਂ ਦਿੱਲੀ/ਪੰਜਾਬ ਪੋਸਟ
ਨਾਗਰਿਕਤਾ ਸੋਧ ਐਕਟ (ਸੀ. ਏ. ਏ.) ਤਹਿਤ 14 ਵਿਅਕਤੀਆਂ ਨੂੰ ਨਾਗਰਿਕਤਾ ਸਰਟੀਫਿਕੇਟਾਂ ਦਾ ਪਹਿਲਾ ਸੈੱਟ ਜਾਰੀ ਕੀਤਾ ਗਿਆ। ਸੀ. ਏ. ਏ. ਲਾਗੂ ਹੋਣ ਦੇ ਕਰੀਬ ਦੋ ਮਹੀਨਿਆਂ ਬਾਅਦ ਤਿੰਨ ਗੁਆਂਢੀ ਮੁਲਕਾਂ ਤੋਂ ਆਏ ਗ਼ੈਰ-ਮੁਸਲਿਮ ਪ੍ਰਵਾਸੀਆਂ ਨੂੰ ਪਹਿਲੀ ਵਾਰ ਭਾਰਤੀ ਨਾਗਰਿਕਤਾ ਪ੍ਰਦਾਨ ਕੀਤੀ ਗਈ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇਸ ਨੂੰ ‘ਇਤਿਹਾਸਕ ਦਿਨ’ ਕਰਾਰ ਦਿੰਦਿਆਂ ਕਿਹਾ ਕਿ ਪਾਕਿਸਤਾਨ, ਬੰਗਲਾਦੇਸ਼ ਅਤੇ ਅਫ਼ਗਾਨਿਸਤਾਨ ’ਚ ਧਰਮ ਦੇ ਆਧਾਰ ’ਤੇ ਤਸੀਹੇ ਝੱਲਣ ਵਾਲੇ ਲੋਕਾਂ ਦੀ ਦਹਾਕਿਆਂ ਲੰਮੀ ਉਡੀਕ ਹੁਣ ਖ਼ਤਮ ਹੋ ਗਈ ਹੈ। ਚੇਤੇ ਰਹੇ ਕਿ ਗੁਆਂਢੀ ਦੇਸ਼ਾਂ, ਬੰਗਲਾਦੇਸ਼, ਪਾਕਿਸਤਾਨ ਅਤੇ ਅਫ਼ਗਾਨਿਸਤਾਨ ਤੋਂ ਉਜੜ ਕੇ 31 ਦਸੰਬਰ, 2014 ਤੱਕ ਜਾਂ ਉਸ ਤੋਂ ਪਹਿਲਾਂ ਭਾਰਤ ਆ ਚੁੱਕੇ ਹਿੰਦੂਆਂ, ਸਿੱਖਾਂ, ਜੈਨੀਆਂ, ਬੋਧੀਆਂ, ਪਾਰਸੀਆਂ ਅਤੇ ਇਸਾਈਆਂ ਨੂੰ ਭਾਰਤੀ ਨਾਗਰਿਕਤਾ ਦੇਣ ਲਈ ਸੀ. ਏ. ਏ. ਦਸੰਬਰ 2019 ’ਚ ਪਾਸ ਕੀਤਾ ਗਿਆ ਸੀ। ਸੀ. ਏ. ਏ. ’ਤੇ ਰਾਸ਼ਟਰਪਤੀ ਦੀ ਮੋਹਰ ਲੱਗਣ ਦੇ ਬਾਵਜੂਦ ਕਰੀਬ ਚਾਰ ਸਾਲਾਂ ਦੀ ਦੇਰੀ ਮਗਰੋਂ ਇਸ ਨੂੰ ਮੌਜੂਦਾ ਵਰ੍ਹੇ 11 ਮਾਰਚ ਨੂੰ ਲਾਗੂ ਕੀਤਾ ਗਿਆ ਸੀ।
ਨਾਗਰਿਕਤਾ ਸੋਧ ਐਕਟ (ਸੀ. ਏ. ਏ.) ਤਹਿਤ 14 ਲੋਕਾਂ ਨੂੰ ਮਿਲੀ ਭਾਰਤੀ ਨਾਗਰਿਕਤਾ

Published: