10.3 C
New York

17 ਬੱਚਿਆਂ ਨੂੰ ਬੇਮਿਸਾਲ ਪ੍ਰਾਪਤੀਆਂ ਲਈ ਰਾਸ਼ਟਰਪਤੀ ਵੱਲੋਂ ‘ਬਾਲ ਪੁਰਸਕਾਰਾਂ’ ਨਾਲ ਨਿਵਾਜ਼ਿਆ ਗਿਆ

Published:

Rate this post

ਦਿੱਲੀ/ਪੰਜਾਬ ਪੋਸਟ

ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਅੱਜ ਰਾਸ਼ਟਰਪਤੀ ਭਵਨ ਵਿੱਚ 17 ਬੱਚਿਆਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਨਾਲ ਸਨਮਾਨਿਤ ਕੀਤਾ। ਇਸ ਵਾਰ 14 ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ 17 ਬੱਚਿਆਂ ਨੂੰ ਇਸ ਪੁਰਸਕਾਰ ਲਈ ਚੁਣਿਆ ਗਿਆ ਹੈ। ਇਨ੍ਹਾਂ ਵਿੱਚ 7 ਲੜਕੇ ਅਤੇ 10 ਲੜਕੀਆਂ ਸ਼ਾਮਲ ਹਨ। ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਦਿੱਲੀ ਦੇ ਭਾਰਤ ਮੰਡਪਮ ਵਿੱਚ ਇਹ ਪੁਰਸਕਾਰ ਵੰਡੇ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਿੱਲੀ ਵਿੱਚ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ 2024 ਨਾਲ ਸਨਮਾਨਿਤ ਬੱਚਿਆਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਬੱਚਿਆਂ ਨਾਲ ਕਾਫੀ ਗੱਲਬਾਤ ਕੀਤੀ ਅਤੇ ਉਨ੍ਹਾਂ ਦਾ ਹਾਲ-ਚਾਲ ਵੀ ਪੁੱਛਿਆ। ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਬਾਲ ਪੁਰਸਕਾਰ ਦੀ ਸ਼ੁਰੂਆਤ 1996 ਵਿੱਚ ਕੀਤੀ ਗਈ ਸੀ। ਮਹਿਲਾ ਅਤੇ ਬਾਲ ਵਿਕਾਸ ਮੰਤਰਾਲਾ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ ਬੱਚਿਆਂ ਦੀ ਚੋਣ ਕਰਦਾ ਹੈ, ਇਹ ਪੁਰਸਕਾਰ ਉਨ੍ਹਾਂ ਬੱਚਿਆਂ ਨੂੰ ਦਿੱਤਾ ਜਾਂਦਾ ਹੈ ਜਿਨ੍ਹਾਂ ਦੀ ਉਮਰ 5 ਸਾਲ ਤੋਂ 18 ਸਾਲ ਦੇ ਵਿਚਕਾਰ ਹੁੰਦੀ ਹੈ।

Read News Paper

Related articles

spot_img

Recent articles

spot_img