19 ਸਾਲਾ ਭਾਰਤੀ-ਅਮਰੀਕੀ ਕੈਟਲਿਨ ਨੇ ਜਿੱਤਿਆ ਮਿਸ ਇੰਡੀਆ ਯੂਐਸਏ 2024 ਦਾ ਖ਼ਿਤਾਬ

Published:

Rate this post

ਨਿਊਜਰਸੀ/ਪੰਜਾਬ ਪੋਸਟ

ਭਾਰਤੀ-ਅਮਰੀਕੀ ਕੈਟਲਿਨ ਸੈਂਡਰਾ ਨੀਲ ਨੂੰ ਮਿਸ ਇੰਡੀਆ ਯੂਐਸਏ 2024 ਦਾ ਤਾਜ ਪਹਿਨਾਇਆ ਗਿਆ ਹੈ। ਕੈਟਲਿਨ ਚੇਨਈ ਵਿਚ ਪੈਦਾ ਹੋਈ ਭਾਰਤੀ ਮੂਲ ਦੀ ਇਕ ਅਮਰੀਕੀ ਕਿਸ਼ੋਰ ਹੈ। ਨਿਊਜਰਸੀ ਵਿਚ ਮਿਸ ਇੰਡੀਆ ਯੂਐਸਏ 2024 ਦਾ ਆਯੋਜਨ ਕੀਤਾ ਗਿਆ। ਕੈਟਲਿਨ ਪਿਛਲੇ 14 ਸਾਲਾਂ ਤੋਂ ਅਮਰੀਕਾ ਵਿਚ ਰਹਿ ਰਹੀ ਹੈ। ਉਹ ਵੈੱਬ ਡਿਜ਼ਾਈਨਰ ਬਣਨਾ ਚਾਹੁੰਦੀ ਹੈ। ਇਸ ਤੋਂ ਇਲਾਵਾ ਉਹ ਮਾਡਲ ਵੀ ਹੈ ਅਤੇ ਐਕਟਿੰਗ ਵੀ ਕਰਦੀ ਹੈ। ਕੈਟਲਿਨ ਸੈਂਡਰਾ ਨੀਲ 19 ਸਾਲ ਦੀ ਹੈ ਅਤੇ ਕੈਲੀਫੋਰਨੀਆ ਯੂਨੀਵਰਸਿਟੀ ਵਿਚ ਦੂਜੇ ਸਾਲ ਦੀ ਵਿਦਿਆਰਥਣ ਹੈ। ਮੀਡੀਆ ਨਾਲ ਗੱਲ ਕਰਦੇ ਹੋਏ ਕੈਟਲਿਨ ਨੇ ਕਿਹਾ ਕਿ ਉਹ ਪਣੇ ਭਾਈਚਾਰੇ ‘ਤੇ ਸਕਾਰਾਤਮਕ ਪ੍ਰਭਾਵ ਪਾਉਣਾ ਚਾਹੁੰਦੀ ਹੈ ਅਤੇ ਮਹਿਲਾ ਸਸ਼ਕਤੀਕਰਨ ਅਤੇ ਸਾਖਰਤਾ ‘ਤੇ ਵੀ ਧਿਆਨ ਦੇਣਾ ਚਾਹੁੰਦੀ ਹੈ। ਇੰਡੀਆ ਫ਼ੈਸਟੀਵਲ ਕਮੇਟੀ (ਆਈ.ਐਫ.ਸੀ.) ਦੁਆਰਾ ਕਰਵਾਏ ਗਏ ਮੁਕਾਬਲੇ ਵਿਚ ਇਲੀਨੋਇਸ ਦੀ ਸੰਸਕ੍ਰਿਤੀ ਸ਼ਰਮਾ ਨੂੰ ਮਿਸਿਜ਼ ਇੰਡੀਆ ਯੂਐਸਏ ਅਤੇ ਵਾਸ਼ਿੰਗਟਨ ਦੀ ਅਰਸ਼ਿਤਾ ਕਠਪਾਲੀਆ ਨੇ ਮਿਸ ਟੀਨ ਇੰਡੀਆ ਯੂਐਸਏ ਦਾ ਖ਼ਿਤਾਬ ਜਿੱਤਿਆ।

Read News Paper

Related articles

spot_img

Recent articles

spot_img