ਨਵੀਂ ਦਿੱਲੀ/ਪੰਜਾਬ ਪੋਸਟ :
ਭਾਜਪਾ ਦੇ ਸੀਨੀਅਰ ਆਗੂ ਰਵੀ ਸ਼ੰਕਰ ਪ੍ਰਸਾਦ ਨੇ 1984 ਦੇ ਸਿੱਖ ਕਤਲੇਆਮ ਨੂੰ ਭਾਰਤ ਦੀ ਰੂਹ ’ਤੇ ਲੱਗਾ ਕਾਲਾ ਦਾਗ਼ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਿੱਖ ਭਾਈਚਾਰੇ ਨੂੰ ਇਸ ਦਰਦਨਾਕ ਇਤਿਹਾਸ ਨੂੰ ਕਦੇ ਨਹੀਂ ਭੁੱਲਣਾ ਚਾਹੀਦਾ।
ਉਨ੍ਹਾਂ ਨੇ ਕਿਹਾ ਕਿ 1984 ਵਿੱਚ ਵਾਪਰੀਆਂ ਘਟਨਾਵਾਂ ਸਿੱਖਾਂ ਲਈ ਡੂੰਘੇ ਦੁੱਖ ਅਤੇ ਪੀੜਾ ਦਾ ਕਾਰਨ ਬਣੀਆਂ ਸਨ। ਇਸ ਦੁਖਾਂਤ ਨੂੰ ਯਾਦ ਰੱਖਣਾ ਅਤੇ ਪੀੜਤ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਦੀ ਕੋਸ਼ਿਸ਼ ਜਾਰੀ ਰੱਖਣਾ ਜ਼ਰੂਰੀ ਹੈ।







