ਸਿੱਖ ਕਤਲੇਆਮ 1984 ਦੇ ਇੱਕ ਦੋਸ਼ੀ ਬਲਵਾਨ ਖੋਖਰ ਨੇ ਹਾਈ ਕੋਰਟ ‘ਚ ਫਰਲੋ ਦੀ ਅਰਜ਼ੀ ਪਾਈ

Published:

Rate this post

ਨਵੀਂ ਦਿੱਲੀ/ਪੰਜਾਬ ਪੋਸਟ
ਸੰਨ 1984 ਦੇ ਸਿੱਖ ਵਿਰੋਧੀ ਕਤਲੇਆਮ ਦੇ ਇੱਕ ਮਾਮਲੇ ਵਿੱਚ ਦੋਸ਼ੀ ਠਹਿਰਾਏ ਗਏ ਅਤੇ ਉਮਰ ਕੈਦ ਦੀ ਸਜ਼ਾ ਕੱਟ ਰਹੇ ਸਾਬਕਾ ਕਾਂਗਰਸੀ ਕੌਂਸਲਰ ਬਲਵਾਨ ਖੋਖਰ ਦੀ ਅਰਜ਼ੀ ‘ਤੇ ਦਿੱਲੀ ਹਾਈ ਕੋਰਟ ਨੇ ਅੱਜ ਸਰਕਾਰ ਨੂੰ ਆਪਣਾ ਜਵਾਬ ਦਾਇਰ ਕਰਨ ਲਈ ਸਮਾਂ ਦੇ ਦਿੱਤਾ ਹੈ। ਖੋਖਰ ਨੇ ਸਮਾਜਿਕ ਸਬੰਧਾਂ ਨੂੰ ਮੁੜ ਸਥਾਪਿਤ ਕਰਨ ਲਈ ਜੇਲ੍ਹ ਤੋਂ ਫਰਲੋ ‘ਤੇ ਰਿਹਾਅ ਕੀਤੇ ਜਾਣ ਦੀ ਮੰਗ ਕੀਤੀ ਹੈ। ਹੁਣ ਦਿੱਲੀ ਹਾਈ ਕੋਰਟ ਨੇ ਇਸ ਮਾਮਲੇ ਦੀ ਅਗਲੀ ਸੁਣਵਾਈ 5 ਦਸੰਬਰ ਲਈ ਸੂਚੀਬੱਧ ਕਰ ਦਿੱਤੀ ਹੈ ਅਤੇ ਸਰਕਾਰ ਅਤੇ ਜੇਲ੍ਹ ਅਥਾਰਟੀਆਂ ਨੂੰ ਅਗਲੀ ਸੁਣਵਾਈ ਦੀ ਮਿਤੀ ਤੋਂ ਪਹਿਲਾਂ ਆਪਣੀ ਸਟੇਟਸ ਰਿਪੋਰਟ ਦਾਇਰ ਕਰਨ ਲਈ ਕਿਹਾ ਹੈ।

Read News Paper

Related articles

spot_img

Recent articles

spot_img