ਦਿੱਲੀ/ਪੰਜਾਬ ਪੋਸਟ
ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ’ਚ 1 ਨਵੰਬਰ 1984 ਦੇ ਸਿੱਖ ਨਸਲਕੁਸ਼ੀ ਦਾ ਮਾਮਲਾ ’ਚ ਅੱਜ ਸੁਣਵਾਈ ਹੋਈ ਹੈ। ਇਸ ਦਰਮਿਆਨ, ਅੱਜ ਦੀ ਕਾਰਵਾਈ ਤੋਂ ਬਾਅਦ, ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਸੱਜਣ ਕੁਮਾਰ ‘ਤੇ ਫ਼ੈਸਲਾ ਸੁਰੱਖਿਅਤ ਰੱਖ ਲਿਆ ਹੈ। ਇਸ ਕੇਸ ਵਿੱਚ ਓਸ ਘਟਨਾਕ੍ਰਮ ਬਾਰੇ ਕਾਰਵਾਈ ਚੱਲ ਰਹੀ ਹੈ ਜਦੋਂ ਦਿੱਲੀ ਦੇ ਸਰਸਵਤੀ ਵਿਹਾਰ ‘ਚ ਪਿਤਾ-ਪੁੱਤ ਦਾ ਕਤਲ ਹੋਇਆ ਸੀ ਅਤੇ ਇਸ ਲਈ ਸਾਬਕਾ ਕਾਂਗਰਸ ਸੰਸਦ ਮੈਂਬਰ ਸੱਜਣ ਕੁਮਾਰ ‘ਤੇ ਕਤਲ ਦੇ ਇਲਜ਼ਾਮ ਲੱਗੇ ਸੀ। ਹੁਣ ਇਸ ਮਾਮਲੇ ’ਤੇ ਰਾਊਜ਼ ਐਵੇਨਿਊ ਅਦਾਲਤ ਆਉਂਦੀ 7 ਫ਼ਰਵਰੀ ਨੂੰ ਆਪਣਾ ਫ਼ੈਸਲਾ ਸੁਣਾਏਗੀ।
1984 ਦੇ ਸਿੱਖ ਕਤਲੇਆਮ ਦੇ ਇੱਕ ਮਾਮਲੇ ‘ਚ ਸੱਜਣ ਕੁਮਾਰ ‘ਤੇ ਫੈਸਲਾ 7 ਫਰਵਰੀ ਨੂੰ

Published: