1984 ਦੇ ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਅਪੀਲ ’ਤੇ ਸੁਣਵਾਈ ਦੀਵਾਲੀ ਤੋਂ ਬਾਅਦ ਹੋਵੇਗੀ

Published:

Rate this post

ਦਿੱਲੀ/ਪੰਜਾਬ ਪੋਸਟ
ਸੁਪਰੀਮ ਕੋਰਟ ਨੇ ਕਿਹਾ ਹੈ ਕਿ ਉਹ ਸਾਬਕਾ ਕਾਂਗਰਸੀ ਆਗੂ ਸੱਜਣ ਕੁਮਾਰ ਦੀ 1984 ਦੇ ਸਿੱਖ ਵਿਰੋਧੀ ਕਤਲੇਆਮ ਦੇ ਇੱਕ ਮਾਮਲੇ ਵਿੱਚ ਦੋਸ਼ੀ ਠਹਿਰਾਏ ਜਾਣ ਅਤੇ ਉਮਰ ਕੈਦ ਦੀ ਸਜ਼ਾ ਵਿਰੁੱਧ ਦਾਇਰ ਅਪੀਲ ’ਤੇ ਦੀਵਾਲੀ ਬਰੇਕ ਤੋਂ ਬਾਅਦ ਸੁਣਵਾਈ ਕਰੇਗਾ। ਜ਼ਿਕਰਯੋਗ ਹੈ ਕਿ ਸੁਪਰੀਮ ਕੋਰਟ ਦੀ ਬਰੇਕ 20 ਅਕਤੂਬਰ ਤੋਂ ਸ਼ੁਰੂ ਹੋਵੇਗੀ, ਜਿਸ ਤੋਂ ਬਾਅਦ ਇਹ 27 ਅਕਤੂਬਰ ਨੂੰ ਕੰਮ ਮੁੜ ਸ਼ੁਰੂ ਕਰੇਗਾ। ਜਸਟਿਸ ਜੇ. ਕੇ. ਮਹੇਸ਼ਵਰੀ ਅਤੇ ਵਿਜੇ ਬਿਸ਼ਨੋਈ ਨੇ ਮਾਮਲੇ ਦੀ ਸੁਣਵਾਈ ਕਰਦਿਆਂ ਪਾਰਟੀਆਂ ਦੇ ਵਕੀਲਾਂ ਨੂੰ ਮਾਮਲੇ ਵਿੱਚ ਦੋਸ਼ਾਂ, ਗਵਾਹਾਂ ਦੀ ਗਵਾਹੀ ਅਤੇ ਟਰਾਇਲ ਕੋਰਟ ਤੇ ਹਾਈ ਕੋਰਟ ਦੇ ਫੈਸਲਿਆਂ ਬਾਰੇ ਵਿਸ਼ੇਸ਼ ਤੌਰ ‘ਤੇ ਦੱਸਣ ਲਈ ਕਿਹਾ।

Read News Paper

Related articles

spot_img

Recent articles

spot_img