ਗੋਆ ਦੇ ਇੱਕ ਨਾਈਟ ਕਲੱਬ ਵਿੱਚ ਅੱਗ ਲੱਗਣ ਕਾਰਨ 25 ਲੋਕਾਂ ਦੀ ਮੌਤ; ਕਈ ਹੋਰ ਗੰਭੀਰ ਜ਼ਖਮੀ

Published:

Rate this post

ਪਣਜੀ/ਪੰਜਾਬ ਪੋਸਟ
ਦੱਖਣ-ਪੱਛਮੀ ਭਾਰਤ ਦੇ ਗੋਆ ਸੂਬੇ ਦੇ ਉੱਤਰੀ ਹਿੱਸੇ ਵਿੱਚ ਸਥਿਤ ‘ਬਰਚ ਬਾਈ ਰੋਮੀਓ ਲੇਨ’ ਨਾਈਟ ਕਲੱਬ ’ਚ ਬੀਤੀ ਦੇਰ ਰਾਤ ਵਾਪਰੇ ਭਿਆਨਕ ਅੱਗ ਹਾਦਸੇ ਵਿੱਚ 25 ਜਣਿਆਂ ਦੀ ਮੌਤ ਹੋ ਗਈ ਅਤੇ 6 ਹੋਰ ਗੰਭੀਰ ਜ਼ਖ਼ਮੀ ਹਨ। ਮ੍ਰਿਤਕਾਂ ਵਿੱਚ 4 ਸੈਲਾਨੀ ਅਤੇ 14 ਸਟਾਫ ਮੈਂਬਰ ਸ਼ਾਮਲ ਹਨ ਜਦਕਿ ਬਾਕੀਆਂ ਦੀ ਪਛਾਣ ਕੀਤੀ ਜਾ ਰਹੀ ਹੈ। ਗੋਆ ਦੇ ਮੁੱਖ ਮੰਤਰੀ ਪ੍ਰਮੋਦ ਸਾਵੰਤ ਨੇ ਮਾਮਲੇ ਦੀ ਮੈਜਿਸਟ੍ਰੇਟ ਜਾਂਚ ਦੇ ਹੁਕਮ ਦਿੱਤੇ ਹਨ ਅਤੇ ਮੁਲਜ਼ਮਾਂ ਖਿਲਾਫ਼ ਸਖ਼ਤ ਕਾਰਵਾਈ ਦਾ ਭਰੋਸਾ ਦਿੱਤਾ ਹੈ। ਰਾਸ਼ਟਰਪਤੀ ਦਰੋਪਦੀ ਮੁਰਮੂ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇਸ ਘਟਨਾ ’ਤੇ ਦੁੱਖ ਪ੍ਰਗਟਾਇਆ ਹੈ। ਮੋਦੀ ਨੇ ਮ੍ਰਿਤਕਾਂ ਦੇ ਵਾਰਸਾਂ ਨੂੰ 2-2 ਲੱਖ ਰੁਪਏ ਅਤੇ ਜ਼ਖ਼ਮੀਆਂ ਨੂੰ 50-50 ਹਜ਼ਾਰ ਰੁਪਏ ਦੀ ਆਰਥਿਕ ਮਦਦ ਦੇਣ ਦਾ ਐਲਾਨ ਕੀਤਾ ਹੈ। ਪੁਲੀਸ ਨੇ ਕਲੱਬ ਦੇ ਚੀਫ ਜਨਰਲ ਮੈਨੇਜਰ ਰਾਜੀਵ ਮੋਦਕ, ਜਨਰਲ ਮੈਨੇਜਰ ਵਿਵੇਕ ਸਿੰਘ, ਬਾਰ ਮੈਨੇਜਰ ਰਾਜੀਵ ਸਿੰਘਾਨੀਆ ਅਤੇ ਗੇਟ ਮੈਨੇਜਰ ਰਿਆਂਸ਼ੂ ਠਾਕੁਰ ਨੂੰ ਗ੍ਰਿਫਤਾਰ ਕਰ ਲਿਆ ਹੈ। ਕਲੱਬ ਦੇ ਮਾਲਕਾਂ ਸੌਰਭ ਲੂਥਰਾ ਅਤੇ ਗੌਰਵ ਲੂਥਰਾ ਖਿਲਾਫ਼ ਐੱਫ ਆਈ ਆਰ ਦਰਜ ਕਰ ਲਈ ਗਈ ਹੈ ਅਤੇ ਉਨ੍ਹਾਂ ਨੂੰ ਵੀ ਜਲਦ ਹਿਰਾਸਤ ਵਿੱਚ ਲਿਆ ਜਾਵੇਗਾ।

Read News Paper

Related articles

spot_img

Recent articles

spot_img