3 ਫ਼ੀਸਦੀ ਡੀਏ ਵਾਧੇ ਤੋਂ ਮੁਲਾਜ਼ਮ ਨਾਖੁਸ਼, ਮਹੀਨਾ ਭਰ ਸੰਘਰਸ਼ ਦਾ ਐਲਾਨ

Published:

Rate this post

ਚੰਡੀਗੜ੍ਹ/ਪੰਜਾਬ ਪੋਸਟ :

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦੀਵਾਲੀ ਮੌਕੇ ਐਲਾਨੇ 3 ਫ਼ੀਸਦੀ ਮਹਿੰਗਾਈ ਭੱਤੇ ਦੇ ਵਾਧੇ ਨੂੰ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਜਥੇਬੰਦੀਆਂ ਨੇ ਨਾਕਾਫ਼ੀ ਦੱਸਿਆ ਹੈ। ਜਥੇਬੰਦੀਆਂ ਨੇ 13 ਨਵੰਬਰ ਤੋਂ 19 ਨਵੰਬਰ ਤੱਕ ਸੰਗਰੂਰ ਵਿੱਚ ਧਰਨਾ ਦੇਣ ਅਤੇ ਦਸੰਬਰ ਦੌਰਾਨ ਵਿਧਾਇਕਾਂ ਦੇ ਘਰਾਂ ਅੱਗੇ ਪ੍ਰਦਰਸ਼ਨ ਕਰਨ ਦਾ ਫ਼ੈਸਲਾ ਕੀਤਾ ਹੈ। 13 ਦਸੰਬਰ ਨੂੰ ਸ਼ੰਭੂ ਤੋਂ ਅੰਮ੍ਰਿਤਸਰ ਤੱਕ ਮਨੁੱਖੀ ਲੜੀ ਬਣਾਉਣ ਦੀ ਵੀ ਯੋਜਨਾ ਹੈ। ਉਨ੍ਹਾਂ ਦੀਆਂ ਮੰਗਾਂ ਵਿੱਚ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨਾ, ਬਕਾਇਆ ਡੀਏ ਜਾਰੀ ਕਰਨਾ ਅਤੇ ਛੇਵੇਂ ਤਨਖ਼ਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਲਾਗੂ ਕਰਨਾ ਸ਼ਾਮਲ ਹੈ।

Read News Paper

Related articles

spot_img

Recent articles

spot_img