21.5 C
New York

ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ

Published:

ਅੰਮਿ੍ਤਸਰ/ਪੰਜਾਬ ਪੋਸਟ
ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਨਾਲ ਮਨਾਇਆ ਗਿਆ। ਇਸ ਸਬੰਧ ਵਿੱਚ ਗੁਰਦੁਆਰਾ ਰਾਮਸਰ ਸਾਹਿਬ ਵਿਖੇ ਪਾਠ ਦੇ ਭੋਗ ਪਾਏ ਗਏ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਨੇ ਕੀਰਤਨ ਕੀਤਾ। ਉਪਰੰਤ ਅਰਦਾਸ ਕੀਤੀ ਗਈ ਅਤੇ ਹੁਕਮਨਾਮਾ ਲਿਆ ਗਿਆ। ਸਮਾਗਮ ਸਮੇਂ ਧਰਮ ਪ੍ਰਚਾਰ ਕਮੇਟੀ ਦੇ ਪ੍ਰਚਾਰਕ ਭਾਈ ਬਲਵੰਤ ਸਿੰਘ ਨੇ ਸੰਗਤ ਨੂੰ ਪੰਜਵੇਂ ਪਾਤਸ਼ਾਹ ਦੇ ਜੀਵਨ ਬਾਰੇ ਜਾਣਕਾਰੀ ਦਿੱਤੀ।
ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤ ਹਾਜ਼ਰ ਸੀ। ਇਸੇ ਦੌਰਾਨ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ਵਿੱਚ ਸੰਗਤ ਨੇ ਨਤਮਸਤਕ ਹੋ ਕੇ ਗੁਰੂ ਸਾਹਿਬ ਪ੍ਰਤੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਸ੍ਰੀ ਹਰਿਮੰਦਰ ਸਾਹਿਬ ਅਤੇ ਗੁਰਦੁਆਰਾ ਰਾਮਸਰ ਸਾਹਿਬ ਸਮੇਤ ਹੋਰ ਗੁਰਦੁਆਰਾ ਸਾਹਿਬਾਨ ਵਿਖੇ ਠੰਢੇ-ਮਿੱਠੇ ਜਲ ਦੀਆਂ ਛਬੀਲਾਂ ਲਗਾਈਆਂ ਗਈਆਂ। ਪੰਜਾਬ ਦੇ ਲਗਪਗ ਹਰੇਕ ਸ਼ਹਿਰ ਵਿੱਚ ਵੀ ਵੱਖ-ਵੱਖ ਥਾਵਾਂ ’ਤੇ ਛਬੀਲਾਂ ਲਾਈਆਂ ਗਈਆਂ ਹਨ। ਸ਼ਹੀਦੀ ਦਿਹਾੜੇ ਦੇ ਮੌਕੇ ਦੇ ਸਬੰਧ ’ਚ ਅੱਜ ਸ੍ਰੀ ਹਰਿਮੰਦਰ ਸਾਹਿਬ ਤਰਨਤਾਰਨ ਵਿਖੇ ਵੀ ਵੱਡੀ ਗਿਣਤੀ ਵਿੱਚ ਸੰਗਤਾਂ ਨਤਮਸਤਕ ਹੋਣ ਲਈ ਪੱੁਜੀਆਂ।

Related articles

spot_img

Recent articles

spot_img