ਬਿਹਾਰ/ਪੰਜਾਬ ਪੋਸਟ
ਸਾਵਣ ਦੇ ਚੌਥੇ ਸੋਮਵਾਰ ਨੂੰ ਜਹਾਨਾਬਾਦ ਤੋਂ ਵੱਡੀ ਅਤੇ ਬੁਰੀ ਖਬਰ ਆਈ ਹੈ। ਸ਼੍ਰਾਵਣੀ ਮੇਲੇ ਦੌਰਾਨ ਵੱਡਾ ਹਾਦਸਾ ਹੋਣ ਦੀ ਖ਼ਬਰ ਹੈ। ਮੰਦਰ ‘ਚ ਮਚੀ ਭਗਦੜ ‘ਚ 7 ਸ਼ਰਧਾਲੂਆਂ ਦੀ ਮੌਤ ਹੋ ਗਈ ਹੈ, ਜਦਕਿ ਇਕ ਦਰਜਨ ਤੋਂ ਵੱਧ ਸ਼ਿਵ ਭਗਤ ਜ਼ਖਮੀ ਹੋ ਗਏ ਹਨ। ਮਰਨ ਵਾਲਿਆਂ ਵਿੱਚ ਛੇ ਔਰਤਾਂ ਅਤੇ ਇੱਕ ਪੁਰਸ਼ ਸ਼ਾਮਲ ਹੈ। ਇਹ ਘਟਨਾ ਜਹਾਨਾਬਾਦ ਦੇ ਨੇੜੇ ਸਥਿਤ ਬਾਬਾ ਸਿੱਧੇਸ਼ਵਰ ਨਾਥ ਮੰਦਰ ਇਲਾਕੇ ਦੀ ਹੈ। ਪ੍ਰਸ਼ਾਸਨ ਦੀ ਟੀਮ ਮੌਕੇ ‘ਤੇ ਪਹੁੰਚ ਗਈ ਹੈ। ਮੇਲੇ ਦੇ ਅਹਾਤੇ ਵਿੱਚ ਤਾਇਨਾਤ ਸੁਰੱਖਿਆ ਬਲਾਂ ਅਤੇ ਵਲੰਟੀਅਰਾਂ ਦੀ ਮਦਦ ਨਾਲ ਰਾਹਤ ਅਤੇ ਬਚਾਅ ਕਾਰਜ ਚਲਾਏ ਜਾ ਰਹੇ ਹਨ।