ਕੁਰੂਕਸ਼ੇਤਰ/ਪੰਜਾਬ ਪੋਸਟ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ਮੌਕੇ ਅੱਜ ਵਿਸ਼ੇਸ਼ ਸਿੱਕਾ ਅਤੇ ਯਾਦਗਾਰੀ ਡਾਕ ਟਿਕਟ ਜਾਰੀ ਕੀਤਾ। ਉਨ੍ਹਾਂ ਕਿਹਾ ਕਿ ਗੁਰੂ ਤੇਗ ਬਹਾਦਰ ਨੇ ਸੱਚ, ਨਿਆਂ, ਵਿਸ਼ਵਾਸ ਦੀ ਰੱਖਿਆ ਨੂੰ ਆਪਣਾ ਧਰਮ ਮੰਨਿਆ ਤੇ ਇਸ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ। ਪ੍ਰਧਾਨ ਮੰਤਰੀ ਮੋਦੀ ਅੱਜ ਹਰਿਆਣਾ ਦੇ ਕੁਰੂਕਸ਼ੇਤਰ ਪੁੱਜੇ ਜਿਥੇ ਉਨ੍ਹਾਂ ਨੌਵੇਂ ਸਿੱਖ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਦੀ ਯਾਦ ਵਿਚ ਇਕ ਵਿਸ਼ੇਸ਼ ਸਮਾਗਮ ਵਿਚ ਹਿੱਸਾ ਲਿਆ। ਇਸ ਮੌਕੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵੀ ਮੌਜੂਦ ਸਨ।
ਨੌਵੇਂ ਪਾਤਸ਼ਾਹ ਦੇ ਸ਼ਹੀਦੀ ਪੁਰਬ ਮੌਕੇ ਪ੍ਰਧਾਨ ਮੰਤਰੀ ਵੱਲੋਂ ਸਿੱਕਾ ਅਤੇ ਡਾਕ ਟਿਕਟ ਜਾਰੀ

Published:






