ਨਵੀਂ ਦਿੱਲੀ/ਪੰਜਾਬ ਪੋਸਟ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਸਮੇਤ ਹੋਰ ਵੱਖ ਵੱਖ ਖੇਤਰਾਂ ਨਾਲ ਸਬੰਧਤ ਵੱਡੀ ਗਿਣਤੀ ਵਿੱਚ ਸਿੱਖ ਅੱਜ ਭਾਜਪਾ ਵਿੱਚ ਸਾਮਲ ਹੋ ਗਏ। ਘੱਟ ਗਿਣਤੀ ਭਾਈਚਾਰੇ ਦੀ ਮਦਦ ਲਈ ਸਰਕਾਰ ਵੱਲੋਂ ਚੁੱਕੇ ਗਏ ਕਈ ਕਦਮਾਂ ਦਾ ਹਵਾਲਾ ਦਿੰਦੇ ਹੋਏ ਭਾਜਪਾ ਪ੍ਰਧਾਨ ਜੇਪੀ ਨੱਢਾ ਨੇ ਇਸ ਮੌਕੇ ਕਿਹਾ ਕਿ ਜੇ ਕਿਸੇ ਨੇ ਸੱਚਮੁੱਚ ਭਾਈਚਾਰੇ ਲਈ ਕੰਮ ਕੀਤਾ ਹੈ ਤਾਂ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹਨ।
ਉਨ੍ਹਾਂ ਕਿਹਾ ਕਿ ਭਾਜਪਾ ਦੇਸ ਲਈ ਭਾਈਚਾਰੇ ਦੇ ਯੋਗਦਾਨ ਅਤੇ ਕੁਰਬਾਨੀਆਂ ਨੂੰ ਬਹੁਤ ਮੰਨਦੀ ਹੈ ਅਤੇ ਇਸ ਦੀ ਭਲਾਈ ਲਈ ਕੰਮ ਕਰਦੀ ਰਹੇਗੀ।