ਮੋਹਾਲੀ/ਪੰਜਾਬ ਪੋਸਟ
ਪੰਜਾਬ ਸਰਕਾਰ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਜੇਲ ਇੰਟਰਵਿਊ ਮਾਮਲੇ ‘ਚ ਦੋਸ਼ੀ ਅਧਿਕਾਰੀਆਂ ਅਤੇ ਕਰਮਚਾਰੀਆਂ ਖਿਲਾਫ ਕਾਰਵਾਈ ਕੀਤੀ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਦੀਆਂ ਹਦਾਇਤਾਂ ‘ਤੇ ਬਣਾਈ ਗਈ ਐਸਆਈਟੀ ਨੇ 7 ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਡਿਊਟੀ ਦੌਰਾਨ ਲਾਪਰਵਾਹੀ ਵਰਤਣ ਦੇ ਦੋਸ਼ੀ ਮੰਨਿਆ ਜਿਸ ਤੋਂ ਬਾਅਦ ਸਾਰਿਆਂ ਨੂੰ ਮੁਅੱਤਲ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਇਹ ਹੁਕਮ ਸੂਬੇ ਦੇ ਗ੍ਰਹਿ ਵਿਭਾਗ ਦੇ ਪ੍ਰਮੁੱਖ ਸਕੱਤਰ ਗੁਰਕੀਰਤ ਕ੍ਰਿਪਾਲ ਸਿੰਘ ਨੇ ਜਾਰੀ ਕੀਤੇ ਹਨ। ਜਿਨ੍ਹਾਂ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਮੁਅੱਤਲ ਕੀਤਾ ਗਿਆ ਹੈ, ਉਨ੍ਹਾਂ ਵਿੱਚ ਡੀਐਸਪੀ ਤੋਂ ਲੈ ਕੇ ਹੈੱਡ ਕਾਂਸਟੇਬਲ ਰੈਂਕ ਤੱਕ ਦੇ ਅਧਿਕਾਰੀ ਸ਼ਾਮਲ ਹਨ।