ਚੰਡੀਗੜ੍ਹ/ਪੰਜਾਬ ਪੋਸਟ
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਨਾਲ਼ ਚੀਫ ਸਕੱਤਰ ਦੀ ਅਗਵਾਈ ਹੇਠ ਹੋਣ ਵਾਲੀ ਮੀਟਿੰਗ ਕੱਲ੍ਹ 5 ਸਤੰਬਰ ਨੂੰ ਤਿੰਨ ਵਜੇ ਖ਼ੁਦ ਮੁੱਖ ਮੰਤਰੀ ਭਗਵੰਤ ਮਾਨ ਅਤੇ ਕੈਬਨਿਟ ਮੰਤਰੀਆਂ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਉੱਚ ਅਧਿਕਾਰੀਆਂ ਨਾਲ਼ ਤਹਿ ਹੋ ਗਈ ਹੈ। ਅੱਜ ਜਦੋਂ ਦੋਹਾਂ ਜੱਥੇਬੰਦੀਆਂ ਦੇ ਨੁੰਮਾਇਦੇ ਮੀਟਿੰਗ ਲਈ ਪਹੁੰਚੇ ਤਾਂ ਪੰਜਾਬ ਸਰਕਾਰ ਦੀ ਗੱਲਬਾਤ ਲਈ ਨਾਮਜ਼ਦ ਏ. ਡੀ. ਜੀ. ਪੀ. ਜਸਕਿਰਨ ਸਿੰਘ ਨੇ ਇਹ ਜਾਣਕਾਰੀ ਦਿੱਤੀ। ਪ੍ਰੈਸ ਨੂੰ ਜਾਣਕਾਰੀ ਕਿਸਾਨ ਆਗੂ ਸੁਖਦੇਵ ਸਿੰਘ ਕੋਕਰੀ ਕਲਾਂ ਤੇ ਲਛਮਣ ਸਿੰਘ ਸੇਵੇਵਾਲਾ ਵੱਲੋਂ ਦਿੱਤੀ ਗਈ।