ਨਵੀਂ ਦਿੱਲੀ/ਪੰਜਾਬ ਪੋਸਟ
ਦੇਸ਼ ਦੀ ਸਰਬ ਉੱਚ ਅਦਾਲਤ ਸੁਪਰੀਮ ਕੋਰਟ ਨੇ ਅੱਜ ਇੱਕ ਪਟੀਸ਼ਨ ਨੂੰ ਖਾਰਜ ਕਰ ਦਿੱਤਾ, ਜਿਸ ਵਿੱਚ ਕੋਵਿਡ-19 ਵੈਕਸੀਨ ਦੇ ਕਾਰਨ ਖੂਨ ਦੇ ਜੰਮ ਜਾਣ ਵਰਗੇ ਕਈ ਹੋਰ ਮਾੜੇ ਪ੍ਰਭਾਵਾਂ ਦਾ ਦੋਸ਼ ਲਾਇਆ ਗਿਆ ਸੀ। ਸਿਖਰਲੀ ਅਦਾਲਤ ਦੇ ਚੀਫ਼ ਜਸਟਿਸ ਡੀਵਾਈ ਚੰਦਰਚੂੜ ਅਤੇ ਜਸਟਿਸ ਜੇਬੀ ਪਾਰਦੀਵਾਲਾ ਅਤੇ ਮਨੋਜ ਮਿਸ਼ਰਾ ਦੇ ਤੀਹਰੇ ਬੈਂਚ ਨੇ ਕਿਹਾ ਕਿ ਇਹ ਜਨਹਿੱਤ ਪਟੀਸ਼ਨ ਸਿਰਫ਼ ਸਨਸਨੀ ਪੈਦਾ ਕਰਨ ਲਈ ਦਾਇਰ ਕੀਤੀ ਗਈ ਸੀ। ਅਦਾਲਤ ਦੇ ਬੈਂਚ ਨੇ ਇਸੇ ਅਧਾਰ ਉੱਤੇ ਇਸ ਅੱਗੇ ਨਾ ਵਧਾਉਣ ਦਾ ਫੈਸਲਾ ਸੁਣਾਇਆ ਹੈ।