ਨਵੇਂ ਸਾਲ ਦੇ ਜਸ਼ਨਾਂ ਦੌਰਾਨ ਸਵਿਟਜ਼ਰਲੈਂਡ ਦੇ ਇੱਕ ਬਾਰ ‘ਚ ਅੱਗ ਲੱਗਣ ਕਾਰਨ ਭਿਆਨਕ ਹਾਦਸਾ

Published:

Rate this post

ਬੇਰਨ/ਪੰਜਾਬ ਪੋਸਟ

ਸਵਿਟਜ਼ਰਲੈਂਡ ਵਿਚਲੇ ਸਵਿਸ ਆਲਪਸ ਦੇ ਇੱਕ ਬਾਰ ਵਿੱਚ ਨਵੇਂ ਸਾਲ ਦੇ ਜਸ਼ਨਾਂ ਦੌਰਾਨ ਭਿਆਨਕ ਅੱਗ ਲੱਗਣ ਕਾਰਨ ਕਈ ਲੋਕਾਂ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖ਼ਮੀ ਹੋ ਗਏ ਹਨ। ਪੁਲੀਸ ਦੇ ਦੱਸਣ ਅਨੁਸਾਰ ਸਵਿਟਜ਼ਰਲੈਂਡ ਦੀ ਐਲਪਾਈਨ ਸਕੀ ਰਿਜ਼ੌਰਟ ਨਗਰਪਾਲਿਕਾ ਕ੍ਰੈਨਸ-ਮੋਂਟਾਨਾ ਵਿੱਚ ਇਸ ਅੱਗ ਦੀ ਲਪੇਟ ਵਿੱਚ ਆਉਣ ਨਾਲ ਕਈ ਜਾਨਾਂ ਚਲੀਆਂ ਗਈਆਂ ਹਨ ਅਤੇ ਕਈ ਲੋਕ ਗੰਭੀਰ ਰੂਪ ਵਿੱਚ ਜ਼ਖ਼ਮੀ ਹੋਏ ਹਨ ਜਦਕਿ ‘ਰਾਇਟਰਜ਼’ ਦੀ ਰਿਪੋਰਟ ਅਨੁਸਾਰ ਹਾਦਸੇ ਵਿੱਚ 10 ਲੋਕਾਂ ਦੀ ਮੌਤ ਹੋਈ ਹੈ। ਅੱਗ ਤੜਕੇ ਲਗਭਗ 1:30 ਵਜੇ ‘ਲੇ ਕੰਸਟੈਲੇਸ਼ਨ’ ਨਾਮਕ ਬਾਰ ਵਿੱਚ ਲੱਗੀ। ਉਸ ਸਮੇਂ ਇਮਾਰਤ ਵਿੱਚ ਸੌ ਤੋਂ ਵੱਧ ਲੋਕ ਮੌਜੂਦ ਸਨ। ਇਹ ਇਲਾਕਾ ਸਵਿਸ ਆਲਪਸ ਦੇ ਬਿਲਕੁਲ ਦਿਲ ਵਿੱਚ ਸਥਿਤ ਹੈ, ਜੋ ਮੈਟਰਹੋਰਨ ਤੋਂ ਮਹਿਜ਼ 40 ਕਿਲੋਮੀਟਰ (25 ਮੀਲ) ਉੱਤਰ ਵਿੱਚ ਸਥਿਤ ਹੈ।

Read News Paper

Related articles

spot_img

Recent articles

spot_img