ਨਵੀਂ ਦਿੱਲੀ/ਪੰਜਾਬ ਪੋਸਟ
ਪਿਛਲੇ ਹਫਤੇ ਦਿੱਲੀ ਅਤੇ ਰਾਸ਼ਟਰੀ ਰਾਜਧਾਨੀ ਖੇਤਰ ਦੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਤੋਂ ਬਾਅਦ ਹੁਣ ਇੱਕ ਹੋਰ ਇਹੋ ਜਿਹਾ ਮਾਮਲਾ ਸਾਹਮਣੇ ਆਇਆ ਹੈ। ਇਸ ਵਾਰ ਰਾਜਸਥਾਨ ਦੀ ਰਾਜਧਾਨੀ ਜੈਪੁਰ ਦੇ ਘੱਟੋ-ਘੱਟ ਚਾਰ ਸਕੂਲਾਂ ਨੂੰ ਅੱਜ ਈਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਸ ਧਮਕੀ ਦੇ ਆਉਣ ਤੋਂ ਬਾਅਦ ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਨੂੰ ਬਾਹਰ ਕੱਢ ਲਿਆ ਗਿਆ ਅਤੇ ਬੰਬ ਠੁੱਸ ਕਰਨ ਵਾਲੇ ਦਸਤੇ ਤੇ ਸੂਹੀਆ ਕੁੱਤਿਆਂ ਦੇ ਨਾਲ ਪੁਲੀਸ ਟੀਮਾਂ ਸਕੂਲਾਂ ਵਿੱਚ ਪਹੁੰਚ ਗਈਆਂ। ਜੈਪੁਰ ਦੇ ਪੁਲਹਸ ਕਮਿਸ਼ਨਰ ਬੀਜੂ ਜਾਰਜ ਜੋਸਫ ਨੇ ਕਿਹਾ, ‘ਚਾਰ-ਪੰਜ ਸਕੂਲਾਂ ਨੂੰ ਬੰਬ ਦੀ ਧਮਕੀ ਮਿਲੀ ਜਿਸ ਤੋਂ ਬਾਅਦ ਪੁਲੀਸ ਸਕੂਲਾਂ ਵਿੱਚ ਪਹੁੰਚ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਈਮੇਲ ਰਾਹੀਂ ਇਹ ਧਮਕੀ ਦਿੱਤੀ ਗਈ ਹੈ ਅਤੇ ਸਾਈਬਰ ਵਿੰਗ ਦੀ ਵਰਤੋਂ ਨਾਲ ਮੁਲਜ਼ਮ ਦੀ ਪਛਾਣ ਕਰਨ ਦੀ ਕੋਸ਼ਿਸ਼ ਆਰੰਭ ਦਿੱਤੀ ਗਈ ਹੈ।
ਦਿੱਲੀ ਤੋਂ ਬਾਅਦ ਹੁਣ ਰਾਜਸਥਾਨ ਦੇ ਸਕੂਲਾਂ ਨੂੰ ਆਈ ਬੰਬ ਨਾਲ ਉਡਾਉਣ ਦੀ ਧਮਕੀ

Published: