ਨਵੀਂ ਦਿੱਲੀ/ਪੰਜਾਬ ਪੋਸਟ
ਦਿੱਲੀ ਵਿੱਚ ਆਮ ਆਦਮੀ ਪਾਰਟੀ (ਆਪ) ਨੂੰ ਲਗਾਤਾਰ ਦੂਜੇ ਦਿਨ ਇੱਕ ਵੱਡਾ ਝਟਕਾ ਦਿੰਦਿਆਂ ਪਾਰਟੀ ਦੇ ਸੀਨੀਅਰ ਆਗੂ ਅਤੇ ਟਰਾਂਸਪੋਰਟ ਮੰਤਰੀ ਕੈਲਾਸ਼ ਗਹਿਲੋਤ ਅੱਜ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਕੈਲਾਸ਼ ਗਹਿਲੋਤ ਨੇ ਬੀਤੇ ਦਿਨ ‘ਆਪ’ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਸੀ। ਉਦੋਂ ਤੋਂ ਹੀ ਅਟਕਲਾਂ ਲਗਾਈਆਂ ਜਾ ਰਹੀਆਂ ਸਨ ਕਿ ਉਹ ‘ਆਪ’ ‘ਚ ਸ਼ਾਮਲ ਹੋਣ ਜਾ ਰਹੇ ਹਨ। ਕੈਲਾਸ਼ ਗਹਿਲੋਤ ਨੇ ਕਿਹਾ, ‘ਆਪ’ ਨੂੰ ਛੱਡਣਾ ਆਸਾਨ ਨਹੀਂ ਸੀ। ‘ਆਪ’ ਵਿਚ ਹੁਣ ਚੰਗੇ ਹਾਲਾਤ ਨਹੀਂ ਹਨ। ਹੁਣ ਭਰੋਸਾ ਟੁੱਟ ਗਿਆ ਸੀ। ਉਨ੍ਹਾਂ ਕਿਹਾ, ‘ਈਡੀ ਅਤੇ ਸੀਬੀਆਈ ਦੇ ਦਬਾਅ ਦੀ ਗੱਲ ਗਲਤ ਹੈ। ਮੈਂ ਕਿਸੇ ਦੇ ਦਬਾਅ ਹੇਠ ਫੈਸਲੇ ਨਹੀਂ ਲੈਂਦਾ। ਕੇਂਦਰ ਨਾਲ ਟਕਰਾਅ ਹਰ ਮਾਮਲੇ ਵਿੱਚ ਗਲਤ ਹੈ’। ਇਸ ਮੌਕੇ ਕੈਲਾਸ਼ ਨੇ ਆਮ ਆਦਮੀ ਪਾਰਟੀ ‘ਤੇ ਕਈ ਗੰਭੀਰ ਦੋਸ਼ ਲਗਾਏ ਸਨ। ਇਸ ਤੋਂ ਪਹਿਲਾਂ, ਲੰਘੇ ਕੱਲ ਦਿੱਲੀ ਸਰਕਾਰ ‘ਚ ਟਰਾਂਸਪੋਰਟ ਮੰਤਰੀ ਰਹੇ ਕੈਲਾਸ਼ ਗਹਿਲੋਤ ਨੇ ਆਪਣੇ ਮੰਤਰੀ ਦੇ ਅਹੁਦੇ ਅਤੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਸੀ। ਉਨ੍ਹਾਂ ਦਾ ਅਸਤੀਫਾ ਦਿੱਲੀ ਦੀ ਸੀਐਮ ਆਤਿਸ਼ੀ ਨੇ ਵੀ ਸਵੀਕਾਰ ਕਰ ਲਿਆ ਹੈ।