-11.5 C
New York

ਪੰਜਾਬ ਵਿੱਚ ਜ਼ਿਮਨੀ ਚੋਣਾਂ ਲਈ ਚੋਣ ਪ੍ਰਚਾਰ ਸਮਾਪਤ ਹੋਣ ਉਪਰੰਤ ਹੁਣ ਭਲਕੇ ਵੋਟਾਂ ਸਬੰਧੀ ਤਿਆਰੀ ਸ਼ੁਰੂ ਹੋਈ

Published:

Rate this post

ਚੰਡੀਗੜ੍ਹ/ਪੰਜਾਬ ਪੋਸਟ

ਪੰਜਾਬ ’ਚ ਚਾਰ ਵਿਧਾਨ ਸਭਾ ਹਲਕਿਆਂ ਬਰਨਾਲਾ, ਗਿੱਦੜਬਾਹਾ, ਡੇਰਾ ਬਾਬਾ ਨਾਨਕ ਅਤੇ ਚੱਬੇਵਾਲ ਦੀਆਂ ਜ਼ਿਮਨੀ ਚੋਣਾਂ ਲਈ ਪ੍ਰਚਾਰ ਖ਼ਤਮ ਹੋ ਗਿਆ ਹੈ ਅਤੇ ਹੁਣ ਵੋਟਾਂ ਦੀ ਤਿਆਰੀ ਹੋ ਰਹੀ ਹੈ ਜਿਸ ਤਹਿਤ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਭਲਕੇ 20 ਨਵੰਬਰ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਪੈਣਗੀਆਂ। ਕੁੱਲ 45 ਉਮੀਦਵਾਰ ਚੋਣ ਮੈਦਾਨ ਵਿਚ ਹਨ। ਇਨ੍ਹਾਂ ਦੇ ਨਤੀਜੇ 23 ਨਵੰਬਰ ਨੂੰ ਐਲਾਨੇ ਜਾਣਗੇ। ਕਰੀਬ 19 ਦਿਨ ਤੱਕ ਚੱਲੇ ਚੋਣ ਪ੍ਰਚਾਰ ਦੀ ਸਮਾਪਤੀ ਉਮੀਦਵਾਰਾਂ ਨੇ ਰੋਡ ਸ਼ੋਅ ਨਾਲ ਕੀਤੀ। ਚੋਣ ਕਮਿਸ਼ਨ ਨੇ ਚੋਣਾਂ ਲਈ ਹਫ਼ਤੇ ਦਾ ਸਮਾਂ ਵਧਾ ਦਿੱਤਾ ਸੀ, ਜਿਸ ਕਰਕੇ ਸਿਆਸੀ ਪਾਰਟੀਆਂ ਨੂੰ ਪ੍ਰਚਾਰ ਵਾਸਤੇ ਢੁੱਕਵਾਂ ਸਮਾਂ ਮਿਲ ਗਿਆ ਸੀ। ਬਰਨਾਲਾ, ਗਿੱਦੜਬਾਹਾ, ਡੇਰਾ ਬਾਬਾ ਨਾਨਕ ਅਤੇ ਰਾਖਵੇਂ ਹਲਕੇ ਚੱਬੇਵਾਲ ਦੇ ਵਿਧਾਇਕਾਂ ਨੇ ਲੋਕ ਸਭਾ ਚੋਣਾਂ ਜਿੱਤਣ ਮਗਰੋਂ ਵਿਧਾਇਕੀ ਤੋਂ ਅਸਤੀਫ਼ੇ ਦੇ ਦਿੱਤੇ ਸਨ ਜਿਸ ਕਰਕੇ ਇਨ੍ਹਾਂ ਹਲਕਿਆਂ ਵਿਚ ਜ਼ਿਮਨੀ ਚੋਣ ਹੋ ਰਹੀ ਹੈ। ਜ਼ਿਮਨੀ ਚੋਣਾਂ ਦੇ ਨਤੀਜੇ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਵੀ ਆਪਣੇ ਪ੍ਰਭਾਵ ਛੱਡਣਗੇ। ਇਨ੍ਹਾਂ ਚਾਰ ਹਲਕਿਆਂ ’ਚੋਂ ਤਿੰਨ ’ਚ ਪਹਿਲਾਂ ਕਾਂਗਰਸ ਕਾਬਜ਼ ਸੀ ਜਦੋਂ ਕਿ ਬਰਨਾਲਾ ਸੀਟ ‘ਆਪ’ ਕੋਲ ਸੀ।

Read News Paper

Related articles

spot_img

Recent articles

spot_img