9.9 C
New York

ਆਮ ਇਜਲਾਸ ਉਪਰੰਤ ਸ਼੍ਰੋਮਣੀ ਕਮੇਟੀ ਦੀ ਨਵੀਂ ਅੰਤਰਿੰਗ ਕਮੇਟੀ ਦੀ ਪਹਿਲੀ ਮੀਟਿੰਗ ਅੱਜ

Published:

Rate this post

ਅੰਮ੍ਰਿਤਸਰ/ਪੰਜਾਬ ਪੋਸਟ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਅੰਤ੍ਰਿੰਗ ਕਮੇਟੀ ਦੀ ਅਹਿਮ ਬੈਠਕ ਬੁਲਾਈ ਹੈ। ਹਰਜਿੰਦਰ ਸਿੰਘ ਧਾਮੀ ਦੇ ਮੁੜ ਪ੍ਰਧਾਨ ਬਣਨ ਤੋਂ ਬਾਅਦ ਇਹ ਪਹਿਲੀ ਮੀਟਿੰਗ ਹੈ ਅਤੇ ਇਸ ਦੀ ਅਹਿਮੀਅਤ ਇਸ ਗੱਲੋਂ ਵੀ ਹੈ ਕਿ ਪੰਥਕ ਵਿਵਾਦਾਂ ਵਿਚਾਲੇ ਐਡਵੋਕੇਟ ਧਾਮੀ ਨੇ ਇਹ ਵੱਡੀ ਮੀਟਿੰਗ ਸੱਦੀ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਅਤੇ ਨਵੀਂ ਬਣੀ ਅੰਤਰਿਗ ਕਮੇਟੀ ਦੇ ਮੈਂਬਰਾਂ ਦੀ ਪਲੇਠੀ ਮੀਟਿੰਗ ਐੱਸਜੀਪੀਸੀ ਦੇ ਦਫ਼ਤਰ ਵਿੱਚ ਹੋਵੇਗੀ। ਇਸ ਮੀਟਿੰਗ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਸਲਾਹਕਾਰ ਬੋਰਡ ਦੇ ਗਠਨ ਬਾਰੇ, ਹਵਾਈ ਅੱਡਿਆਂ ’ਤੇ ਅੰਮ੍ਰਿਤਧਾਰੀ ਸਿੱਖ ਕਰਮਚਾਰੀਆਂ ਦੇ ਕਿਰਪਾਨ ਪਹਿਨਣ ’ਤੇ ਲਾਈ ਰੋਕ ਦੇ ਮਾਮਲੇ, ਸ਼੍ਰੋਮਣੀ ਕਮੇਟੀ ਨਾਲ ਸਬੰਧਤ ਕਈ ਮਾਮਲੇ ਅਤੇ ਹੋਰ ਸਿੱਖ ਮਾਮਲਿਆਂ ਬਾਰੇ ਵੀ ਚਰਚਾ ਹੋਵੇਗੀ। ਨਾਲ ਦੀ ਨਾਲ ਅੱਜ ਦੀ ਇਸੇ ਮੀਟਿੰਗ ਜ਼ਰੀਏ ਭਵਿੱਖ ਨਾਲ ਸਬੰਧਤ ਰਣਨੀਤੀ ਸਬੰਧੀ ਅਤੇ ਹੋਰ ਮਾਮਲੇ ਵੀ ਵਿਚਾਰੇ ਜਾ ਸਕਦੇ ਹਨ।

Read News Paper

Related articles

spot_img

Recent articles

spot_img