ਨਵੀਂ ਦਿੱਲੀ/ਪੰਜਾਬ ਪੋਸਟ
ਇਸ ਹਫ਼ਤੇ ਦੇ ਸ਼ੁਰੂ ਵਿਚ ਲੰਡਨ ਦੇ ਇੱਕ ਹੋਟਲ ਵਿੱਚ ਏਅਰ ਇੰਡੀਆ ਨਾਲ ਕੰਮ ਕਰਨ ਵਾਲੀ ਇੱਕ ਏਅਰ ਹੋਸਟੈੱਸ ‘ਤੇ ਇੱਕ ਅਣਪਛਾਤੇ ਹਮਲਾਵਰ ਨੇ ਬੇਰਹਿਮੀ ਨਾਲ ਹਮਲਾ ਕੀਤਾ ਸੀ। ਏਅਰ ਇੰਡੀਆ ਨੇ ਘਟਨਾ ਦੀ ਪੁਸ਼ਟੀ ਕੀਤੀ ਹੈ ਅਤੇ ਕਿਹਾ ਹੈ ਕਿ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਗਈ ਹੈ, ਜੋ ਹੁਣ ਮਾਮਲੇ ਦੀ ਜਾਂਚ ਕਰ ਰਹੀ ਹੈ। ਏਅਰਲਾਈਨ ਨੇ ਇਹ ਵੀ ਭਰੋਸਾ ਦਿਵਾਇਆ ਕਿ ਏਅਰ ਹੋਸਟੈਸ ਨੂੰ ਮਨੋਵਿਗਿਆਨਕ ਸਹਾਇਤਾ ਮਿਲ ਰਹੀ ਹੈ ਅਤੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਉਹ ਇਸ ਔਖੀ ਘੜੀ ਵਿੱਚ ਪੂਰੀ ਤਰ੍ਹਾਂ ਨਾਲ ਉਸ ਦੇ ਨਾਲ ਖੜ੍ਹੇ ਹਨ।