ਨਵੀਂ ਦਿੱਲੀ/ਪੰਜਾਬ ਪੋਸਟ
ਭਾਰਤੀ ਫੌਜ ਵਿੱਚ ਅੱਜ ਇੱਕ ਵੱਡੀ ਨਿਯੁਕਤੀ ਦਾ ਐਲਾਨ ਹੋਇਆ ਜਦੋਂ ਏਅਰ ਮਾਰਸ਼ਲ ਅਮਰ ਪ੍ਰੀਤ ਸਿੰਘ ਦੇ ਭਾਰਤੀ ਹਵਾਈ ਫ਼ੌਜ ਦੇ ਅਗਲੇ ਮੁਖੀ ਹੋਣ ਦੀ ਪੁਸ਼ਟੀ ਹੋਈ। ਏਅਰ ਮਾਰਸ਼ਲ ਅਮਰ ਪ੍ਰੀਤ ਸਿੰਘ ਦਾ 5000 ਘੰਟਿਆਂ ਤੋਂ ਵੱਧ ਦਾ ਹਵਾਈ ਉਡਾਣਾਂ ਦਾ ਤਜਰਬਾ ਹੈ। ਉਹ ਏਅਰ ਚੀਫ਼ ਮਾਰਸ਼ਲ ਵਿਵੇਕ ਰਾਮ ਚੌਧਰੀ ਦੀ ਥਾਂ ਲੈਣਗੇ। ਕੇਂਦਰ ਦੇ ਰੱਖਿਆ ਮੰਤਰਾਲੇ ਨੇ ਇੱਕ ਬਿਆਨ ਵਿੱਚ ਕਿਹਾ ਕਿ ਇਸ ਸਮੇਂ ਭਾਰਤੀ ਹਵਾਈ ਸੈਨਾ ਦੇ ਉਪ ਮੁਖੀ ਵਜੋਂ ਸੇਵਾ ਨਿਭਾਅ ਰਹੇ ਏਅਰ ਮਾਰਸ਼ਲ ਅਮਰ ਪ੍ਰੀਤ ਸਿੰਘ 30 ਸਤੰਬਰ ਨੂੰ ਬਾਅਦ ਦੁਪਹਿਰ ਹਵਾਈ ਫ਼ੌਜ ਦੇ ਮੁਖੀ ਵਜੋਂ ਅਹੁਦਾ ਸੰਭਾਲਣਗੇ।