ਨਵੀਂ ਦਿੱਲੀ/ਪੰਜਾਬ ਪੋਸਟ
ਏਅਰ ਮਾਰਸ਼ਲ ਤਜਿੰਦਰ ਸਿੰਘ ਨੇ ਭਾਰਤੀ ਹਵਾਈ ਫ਼ੌਜ ਦੇ ਉਪ ਮੁਖੀ ਵਜੋਂ ਅਹੁਦਾ ਸੰਭਾਲ ਲਿਆ ਹੈ। ਏਅਰ ਫੋਰਸ ਹੈੱਡਕੁਆਰਟਰ (ਵਾਯੂ ਭਵਨ) ’ਚ ਅਹੁਦਾ ਸੰਭਾਲਣ ਤੋਂ ਬਾਅਦ ਏਅਰ ਮਾਰਸ਼ਲ ਨੇ ਰਾਸ਼ਟਰੀ ਯੁੱਧ ਸਮਾਰਕ ‘ਤੇ ਫੁੱਲਮਾਲਾ ਚੜ੍ਹਾ ਕੇ ਸਰਵਉੱਚ ਬਲੀਦਾਨ ਦੇਣ ਵਾਲੇ ਬਹਾਦਰ ਸੈਨਿਕਾਂ ਨੂੰ ਸ਼ਰਧਾਂਜਲੀ ਭੇਟ ਕੀਤੀ।