-11.5 C
New York

ਦੇਸ਼ ਦੀ ਸਭ ਤੋਂ ਵੱਡੀ ਏਅਰਲਾਈਨ ਕੰਪਨੀ ਇੰਡੀਗੋ ਨੂੰ ਲੱਗਾ 944.20 ਕਰੋੜ ਰੁਪਏ ਦਾ ਜੁਰਮਾਨਾ

Published:

Rate this post

ਗੁਰੂਗ੍ਰਾਮ/ਪੰਜਾਬ ਪੋਸਟ

ਆਮਦਨ ਕਰ ਵਿਭਾਗ ਨੇ ਦੇਸ਼ ਦੀ ਸਭ ਤੋਂ ਵੱਡੀ ਏਅਰਲਾਈਨ ਕੰਪਨੀ ਇੰਡੀਗੋ ‘ਤੇ 944.20 ਕਰੋੜ ਰੁਪਏ ਦਾ ਜੁਰਮਾਨਾ ਲਗਾਇਆ ਹੈ। ਕੰਪਨੀ ਨੇ ਆਮਦਨ ਕਰ ਵਿਭਾਗ ਦੀ ਇਸ ਕਾਰਵਾਈ ਨੂੰ ਗਲਤ ਠਹਿਰਾਉਂਦਿਆਂ ਕਿਹਾ ਕਿ ਉਹ ਇਸ ਨੂੰ ਕਾਨੂੰਨੀ ਤੌਰ ‘ਤੇ ਚੁਣੌਤੀ ਦੇਣਗੇ। ਇੰਡੀਗੋ ਦੀ ਮੂਲ ਕੰਪਨੀ ਇੰਟਰਗਲੋਬ ਏਵੀਏਸ਼ਨ ਲਿਮਟਿਡ ਨੇ ਐਤਵਾਰ ਨੂੰ ਕਿਹਾ ਕਿ ਉਸ ਨੂੰ ਮੁਲਾਂਕਣ ਸਾਲ 2021-22 ਲਈ ਆਮਦਨ ਕਰ ਵਿਭਾਗ ਤੋਂ 944.20 ਕਰੋੜ ਰੁਪਏ ਦੇ ਜੁਰਮਾਨੇ ਦਾ ਨੋਟਿਸ ਮਿਲਿਆ ਹੈ। ਹਾਲਾਂਕਿ, ਗੁਰੂਗ੍ਰਾਮ ਸਥਿਤ ਕੰਪਨੀ ਨੇ ਜੁਰਮਾਨੇ ਦੇ ਹੁਕਮ ਨੂੰ ਗਲਤ ਕਰਾਰ ਦਿੱਤਾ ਹੈ ਅਤੇ ਕਿਹਾ ਹੈ ਕਿ ਉਹ ਇਸ ਨੂੰ ਕਾਨੂੰਨੀ ਤੌਰ ‘ਤੇ ਚੁਣੌਤੀ ਦੇਵੇਗੀ। ਕੰਪਨੀ ਨੇ ਕਿਹਾ ਕਿ ਇਸ ਆਦੇਸ਼ ਦਾ ਏਅਰਲਾਈਨ ਦੇ ਸੰਚਾਲਨ, ਵਿੱਤੀ ਸਥਿਤੀ ਅਤੇ ਹੋਰ ਗਤੀਵਿਧੀਆਂ ‘ਤੇ ਕੋਈ ਅਸਰ ਨਹੀਂ ਪਵੇਗਾ।

Read News Paper

Related articles

spot_img

Recent articles

spot_img