ਚੰਡੀਗੜ੍ਹ/ਪੰਜਾਬ ਪੋਸਟ
ਸ਼ੋ੍ਰਮਣੀ ਅਕਾਲੀ ਦਲ ਨੇ ਲੋਕ ਸਭਾ ਚੋਣਾਂ ਲਈ 7 ਉਮੀਦਵਾਰਾਂ ਨੂੰਚੋਣ ਮੈਦਾਨ ਵਿੱਚ ਉਤਾਰ ਦਿੱਤਾ ਹੈ। ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਜਾਰੀ ਸੂਚੀ ਅਨੁਸਾਰ ਗੁਰਦਾਸਪੁਰ ਤੋਂ ਡਾ. ਦਲਜੀਤ ਸਿੰਘ ਚੀਮਾ, ਸ੍ਰੀ ਅਨੰਦਪੁਰ ਸਾਹਿਬ ਤੋਂ ਪ੍ਰੇਮ ਸਿੰਘ ਚੰਦੂਮਾਜਰਾ, ਅੰਮਿ੍ਤਸਰ ਤੋਂ ਅਨਿਲ ਜੋਸ਼ੀ, ਪਟਿਆਲਾ ਤੋਂ ਐੱਨ. ਕੇ. ਸ਼ਰਮਾ, ਫਤਹਿਗੜ੍ਹ ਸਾਹਿਬ ਤੋਂ ਬਿਕਰਮਜੀਤ ਸਿੰਘ ਖਾਲਸਾ, ਫਰੀਦਕੋਟ ਤੋਂ ਰਾਜਵਿੰਦਰ ਸਿੰਘ ਤੇ ਸੰਗਰੂਰ ਤੋਂ ਇਕਬਾਲ ਸਿੰਘ ਝੂੰਦਾਂ ਨੂੰ ਉਮੀਦਵਾਰ ਐਲਾਨਿਆ ਗਿਆ ਹੈ।