ਖਡੂਰ ਸਾਹਿਬ/ਪੰਜਾਬ ਪੋਸਟ
ਸ਼੍ਰੋਮਣੀ ਅਕਾਲੀ ਦਲ ਕੋਰ ਕਮੇਟੀ ਮੈਂਬਰ ਸ. ਵਿਰਸਾ ਸਿੰਘ ਵਲਟੋਹਾ ਨੂੰ ਸ਼੍ਰੋਮਣੀ ਅਕਾਲੀ ਦਲ ਵੱਲੋਂ ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ। ਇਸ ਸੀਟ ਤੋਂ ਉਮੀਦਵਾਰ ਐਲਾਨੇ ਜਾਣ ਨਾਲ ਸ਼੍ਰੋਮਣੀ ਅਕਾਲੀ ਦਲ ਆਪਣੀਆਂ ਸਾਰੀਆਂ ਸੀਟਾਂ (ਸਮੇਤ ਚੰਡੀਗੜ੍ਹ) ਦੇ ਉਮੀਦਵਾਰ ਐਲਾਨਣ ਦਾ ਕੰਮ ਮੁਕੰਮਲ ਕਰ ਚੁੱਕਾ ਹੈ। ਇਸਦਾ ਐਲਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਕੀਤਾ। ਸ਼੍ਰੋਮਣੀ ਅਕਾਲੀ ਦਲ ਨੇ ‘ਐਕਸ’ ਉੱਤੇ ਪਾਈ ਇੱਕ ਪੋਸਟ ਵਿੱਚ ਕਿਹਾ, ‘‘ਇਸ ਐਲਾਨ ਦੇ ਨਾਲ ਹੀ ਪਾਰਟੀ ਪੰਜਾਬ ਤੇ ਚੰਡੀਗੜ੍ਹ ਦੀਆਂ ਸਾਰੀਆਂ 14 ਸੀਟਾਂ ਤੋਂ ਆਪਣੇ ਉਮੀਦਵਾਰ ਐਲਾਨ ਚੁੱਕੀ ਹੈ।’’