16.8 C
New York

ਪੰਜਾਬ ਵਿੱਚ ਝੋਨੇ ਦੀ ਸਰਕਾਰੀ ਖਰੀਦ ਸਬੰਧੀ ਸਾਰੇ ਅੜਿੱਕੇ ਦੂਰ ਹੋਏ: ਅੱਜ ਤੋਂ ਕੰਮ ਤੇਜ਼ੀ ਨਾਲ ਚੱਲਣ ਦੀ ਸੰਭਾਵਨਾ

Published:

Rate this post

ਚੰਡੀਗੜ੍ਹ/ਪੰਜਾਬ ਪੋਸਟ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਆਖ਼ਰੀ ਗੇੜ ਵਿੱਚ ਆੜ੍ਹਤੀਆਂ ਨੂੰ ਰਜ਼ਾਮੰਦ ਕੀਤੇ ਜਾਣ ਮਗਰੋਂ ਪੰਜਾਬ ਵਿੱਚ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਨ ਦਾ ਐਲਾਨ ਹੋ ਗਿਆ ਹੈ। ਮੁੱਖ ਮੰਤਰੀ ਨਾਲ ਆੜ੍ਹਤੀਆਂ ਦੀ ਕਾਫ਼ੀ ਲੰਮੀ ਮੀਟਿੰਗ ਹੋਈ, ਜਿਸ ਵਿੱਚ ਮੁੱਖ ਮੰਤਰੀ ਨੇ ਆੜ੍ਹਤੀਆਂ ਦਾ ਮਾਮਲਾ ਕੇਂਦਰ ਸਰਕਾਰ ਕੋਲ ਉਠਾਉਣ ਦਾ ਭਰੋਸਾ ਦਿੱਤਾ। ਆੜ੍ਹਤੀਆਂ ਨੇ ਹੜਤਾਲ ਖ਼ਤਮ ਕਰ ਕੇ ਝੋਨੇ ਦੀ ਖ਼ਰੀਦ ਸ਼ੁਰੂ ਕਰਨ ਦਾ ਐਲਾਨ ਕਰ ਦਿੱਤਾ ਹੈ। ਇਸ ਤੋਂ ਪਹਿਲਾਂ, ਆੜ੍ਹਤੀਆਂ ਨੇ ਪਹਿਲਾਂ ਮੰਗਾਂ ਨਾ ਮੰਨੇ ਜਾਣ ਦੀ ਸੂਰਤ ਵਿੱਚ ਮੰਗਲਵਾਰ ਤੋਂ ਮੰਡੀਆਂ ਨੂੰ ਤਾਲੇ ਲਾਉਣ ਦੀ ਚਿਤਾਵਨੀ ਦਿੱਤੀ ਹੋਈ ਸੀ। ਇਸੇ ਦੌਰਾਨ ਸੰਯੁਕਤ ਕਿਸਾਨ ਮੋਰਚੇ ਦੇ ਸੀਨੀਅਰ ਆਗੂ ਵੀ ਮੀਟਿੰਗ ਲਈ ਪੁੱਜੇ ਹੋਏ ਸਨ। ਉਨ੍ਹਾਂ ਦਾ ਕਹਿਣਾ ਸੀ ਕਿ ਉਹ ਉਦੋਂ ਤੱਕ ਵਾਪਸ ਨਹੀਂ ਜਾਣਗੇ ਜਦੋਂ ਤੱਕ ਕਿ ਝੋਨੇ ਦੀ ਖ਼ਰੀਦ ਸ਼ੁਰੂ ਨਹੀਂ ਹੁੰਦੀ। ਅਜਿਹੇ ਮਾਹੌਲ ਵਿੱਚ ਡਿਪਟੀ ਕਮਿਸ਼ਨਰਾਂ ਨੇ ਫ਼ੌਰੀ ਮੰਡੀਆਂ ਵਿੱਚ ਜਾ ਕੇ ਖ਼ਰੀਦ ਦਾ ਕੰਮ ਸ਼ੁਰੂ ਕਰਵਾਇਆ। ਸ਼ੈਲਰ ਮਾਲਕਾਂ ਨੇ ਪਹਿਲਾਂ ਹੀ ਆਪਣੀ ਹੜਤਾਲ ਵਾਪਸ ਲੈ ਲਈ ਸੀ। ਇਸ ਤਰਾਂ ਪੰਜਾਬ ਵਿੱਚ ਹੁਣ ਝੋਨੇ ਤੇ ਬਾਸਮਤੀ ਦੁਹਾਂ ਦੀ ਖਰੀਦ ਦਾ ਕੰਮ ਪੂਰੀ ਤਰਾਂ ਸ਼ੁਰੂ ਹੋ ਰਿਹਾ ਹੈ।

Read News Paper

Related articles

spot_img

Recent articles

spot_img