ਨਵੀਂ ਦਿੱਲੀ/ਪੰਜਾਬ ਪੋਸਟ
ਕੇਂਦਰ ਸਰਕਾਰ ਨੇ ਸੰਸਦ ਨੂੰ ਦੱਸਿਆ ਹੈ ਕਿ ਜਨਵਰੀ ਤੋਂ ਲੈ ਕੇ ਹੁਣ ਤੱਕ ਕੁੱਲ 682 ਭਾਰਤੀਆਂ ਨੂੰ ਅਮਰੀਕਾ ਤੋਂ ਵਾਪਸ ਭੇਜਿਆ ਗਿਆ ਹੈ, ਜਿਨ੍ਹਾਂ ‘ਚੋਂ ਜ਼ਿਆਦਾਤਰ ਨੇ ਗੈਰ-ਕਾਨੂੰਨੀ ਤਰੀਕੇ ਨਾਲ ਦੇਸ਼ ‘ਚ ਦਾਖਲ ਹੋਣ ਦੀ ਕੋਸ਼ਿਸ਼ ਕੀਤੀ ਸੀ। ਵਿਦੇਸ਼ ਰਾਜ ਮੰਤਰੀ ਕੀਰਤੀ ਵਰਧਨ ਸਿੰਘ ਨੇ ਲੋਕ ਸਭਾ ਨੂੰ ਅਮਰੀਕਾ ‘ਚ ਗੈਰ- ਦਸਤਾਵੇਜ਼ੀ ਸਥਿਤੀ ਕਾਰਨ ਦੇਸ਼ ਨਿਕਾਲੇ ਜਾਂ ਹੋਰ ਕਾਨੂੰਨੀ ਨਤੀਜਿਆਂ ਦਾ ਸਾਹਮਣਾ ਕਰ ਰਹੇ ਅਪਣੇ ਨਾਗਰਿਕਾਂ ਦੀ ਮਦਦ ਲਈ ਭਾਰਤ ਵਲੋਂ ਚੁੱਕੇ ਗਏ ਕਦਮਾਂ ਬਾਰੇ ਵੀ ਦੱਸਿਆ। ਮੰਤਰੀ ਨੇ ਇੱਕ ਸਵਾਲ ਦੇ ਲਿਖਤੀ ਜਵਾਬ ‘ਚ ਕਿਹਾ ਕਿ ਜਨਵਰੀ 2025 ਤੋਂ ਹੁਣ ਤੱਕ ਕੁੱਲ 682 ਭਾਰਤੀ ਨਾਗਰਿਕਾਂ ਨੂੰ ਅਮਰੀਕਾ ਤੋਂ ਵਾਪਸ ਭੇਜਿਆ ਗਿਆ ਹੈ।