ਵਾਸ਼ਿੰਗਟਨ/ਪੰਜਾਬ ਪੋਸਟ
ਅਮਰੀਕਾ ਦੇ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਨੇ ਕਿਹਾ ਕਿ ਭਾਰਤ ’ਚ ਧਰਮ ਪਰਿਵਰਤਨ ਵਿਰੋਧੀ ਕਾਨੂੰਨਾਂ, ਨਫਰਤ ਫੈਲਾਉਣ ਵਾਲੇ ਭਾਸ਼ਣਾਂ ਅਤੇ ਧਾਰਮਿਕ ਘੱਟ-ਗਿਣਤੀ ਭਾਈਚਾਰੇ ਦੇ ਲੋਕਾਂ ਦੇ ਘਰਾਂ ਅਤੇ ਪੂਜਾ ਸਥਾਨਾਂ ਨੂੰ ਢਾਹੁਣ ਦੇ ਮਾਮਲਿਆਂ ’ਚ ‘ਚਿੰਤਾਜਨਕ ਵਾਧਾ’ ਹੋਇਆ ਹੈ। ਅੰੰਤਰ-ਰਾਸ਼ਟਰੀ ਧਾਰਮਿਕ ਆਜ਼ਾਦੀ ’ਤੇ ਵਿਦੇਸ਼ ਵਿਭਾਗ ਦੀ ਸਾਲਾਨਾ ਰਿਪੋਰਟ ਜਾਰੀ ਕਰਨ ਮੌਕੇ ਬਲਿੰਕਨ ਨੇ ਕਿਹਾ ਕਿ ਦੁਨੀਆਭਰ ਦੇ ਲੋਕ ਧਾਰਮਿਕ ਆਜ਼ਾਦੀ ਦੀ ਰੱਖਿਆ ਕਰਨ ਲਈ ਕਾਫੀ ਜੱਦੋ-ਜਹਿਦ ਕਰ ਰਹੇ ਹਨ।
ਇਸ ਰਿਪੋਰਟ ’ਚ ਕਿਹਾ ਗਿਆ ਹੈ ਕਿ ਅਮਰੀਕਾ ਦੇ ਸੀਨੀਅਰ ਅਧਿਕਾਰੀਆਂ ਨੇ 2023 ’ਚ ਭਾਰਤ ਦੇ ਆਪਣੇ ਹਮਰੁਤਬਾ ਨਾਲ ਧਾਰਮਿਕ ਆਜ਼ਾਦੀ ਦੇ ਮੁੱਦਿਆਂ ਬਾਰੇ ਲਗਾਤਾਰ ਚਿੰਤਾਵਾਂ ਪ੍ਰਗਟ ਕੀਤੀਆਂ। ਵਿਦੇਸ਼ ਮੰਤਰੀ ਨੇ ਕਿਹਾ ਕਿ ਭਾਰਤ ’ਚ ਅਸੀਂ ਧਰਮ ਪਰਿਵਰਤਨ ਵਿਰੋਧੀ ਕਾਨੂੰਨਾਂ, ਨਫ਼ਰਤ ਫੈਲਾਉਣ ਵਾਲੇ ਭਾਸ਼ਣਾਂ, ਧਾਰਮਿਕ ਘੱਟ ਗਿਣਤੀ ਭਾਈਚਾਰਿਆਂ ਦੇ ਲੋਕਾਂ ਦੇ ਘਰਾਂ ਅਤੇ ਪੂਜਾ ਸਥਾਨਾਂ ਨੂੰ ਢਾਹੁਣ ਦੇ ਮਾਮਲਿਆਂ ’ਚ ਚਿੰਤਾਜਨਕ ਵਾਧਾ ਦੇਖਿਆ ਹੈ। ਇਸ ਦੇ ਨਾਲ ਹੀ ਦੁਨੀਆ ਭਰ ਦੇ ਲੋਕ ਧਾਰਮਿਕ ਆਜ਼ਾਦੀ ਦੀ ਰੱਖਿਆ ਕਰਨ ਲਈ ਕਾਫੀ ਜੱਦੋ-ਜਹਿਦ ਕਰ ਰਹੇ ਹਨ। ਭਾਰਤ ਲਈ ਅੰਤਰਰਾਸ਼ਟਰੀ ਧਾਰਮਿਕ ਆਜ਼ਾਦੀ ’ਤੇ 2023 ਦੀ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ 28 ’ਚੋਂ 10 ਸੂਬਿਆਂ ’ਚ ਸਾਰੇ ਧਰਮਾਂ ਦੇ ਧਰਮ ਪਰਿਵਰਤਨ ’ਤੇ ਪਬੰਦੀ ਲਾਉਣ ਵਾਲੇ ਕਨੂੰਨ ਹਨ। ਇਨਾਂ ’ਚੋਂ ਕੁਝ ਸੂਬੇ ਵਿਆਹ ਦੇ ਉਦੇਸ਼ ਨਾਲ ਜ਼ਬਰਦਸਤੀ ਧਰਮ ਪਰਿਵਰਤਨ ਖਿਲਾਫ ਜੁਰਮਾਨੇ ਵੀ ਲਾਉਂਦੇ ਹਨ। ਭਾਰਤ ਨੇ ਪਹਿਲਾਂ ਹੀ ਮਨੁੱਖੀ ਅਧਿਕਾਰਾਂ ’ਤੇ ਅਮਰੀਕੀ ਵਿਦੇਸ਼ ਵਿਭਾਗ ਦੀ ਸਾਲਾਨਾ ਰਿਪੋਰਟ ਨੂੰ ਖਾਰਿਜ ਕਰਦੇ ਹੋਏ ਕਿਹਾ ਕਿ ਇਹ ‘ਗਲਤ ਸੂਚਨਾ ਅਤੇ ਗਲਤ ਸਮਝ’ ’ਤੇ ਆਧਾਰਿਤ ਹੈ।
ਭਾਰਤ ’ਚ ਧਰਮ ਪਰਿਵਰਤਨ ਵਿਰੋਧੀ ਕਾਨੂੰਨ ਅਤੇ ਨਫਰਤੀ ਭਾਸ਼ਣਾਂ ’ਚ ਵਾਧੇ ਤੋਂ ਅਮਰੀਕਾ ਚਿੰਤਤ

Published: