ਪੈਨਸਿਲਵੇਨੀਆ/ਪੰਜਾਬ ਪੋਸਟ
ਅਮਰੀਕਾ ਦੇ ਪੈਨਸਿਲਵੇਨੀਆ ਦੇ ਫਿਲਾਡੇਲਫੀਆ ਵਿੱਚ ਇੱਕ ਛੋਟਾ ਜਹਾਜ਼ ਹਾਦਸਾਗ੍ਰਸਤ ਹੋ ਗਿਆ। ਇੱਕ ਰਿਪੋਰਟ ਮੁਤਾਬਕ ਜਹਾਜ਼ ਇੱਕ ਰਿਹਾਇਸ਼ੀ ਖੇਤਰ ਵਿੱਚ ਘਰਾਂ ਦੇ ਉੱਪਰ ਡਿੱਗ ਗਿਆ, ਜਿਸ ਕਾਰਨ ਇਲਾਕੇ ਦੀਆਂ ਕਈ ਇਮਾਰਤਾਂ ਨੂੰ ਅੱਗ ਲੱਗ ਗਈ। ਮਿਲੀ ਜਾਣਕਾਰੀ ਅਨੁਸਾਰ ਹਾਦਸੇ ਵਿਚ ਦੋ ਡਾਕਟਰਾਂ ਤੇ ਦੋ ਪਾਇਲਟਾਂ ਦੀ ਮੌਤ ਹੋ ਗਈ। ਇਹ ਜਹਾਜ਼ ਦੋ ਲੋਕਾਂ ਨੂੰ ਲੈ ਕੇ ਉਡਾਣ ਭਰ ਰਿਹਾ ਸੀ ਅਤੇ ਇਹ ਇੱਕ ਸ਼ਾਪਿੰਗ ਮਾਲ ਦੇ ਨੇੜੇ ਹਾਦਸਾਗ੍ਰਸਤ ਹੋ ਗਿਆ। ਇਸ ਹਾਦਸੇ ਵਿੱਚ ਜ਼ਮੀਨ ‘ਤੇ ਵੀ ਜਾਨੀ ਅਤੇ ਮਾਲੀ ਨੁਕਸਾਨ ਦੀਆਂ ਖ਼ਬਰਾਂ ਹਨ। ਫਿਲਾਡੇਲਫੀਆ ਆਫਿਸ ਆਫ਼ ਐਮਰਜੈਂਸੀ ਮੈਨੇਜਮੈਂਟ ਨੇ ਸੋਸ਼ਲ ਮੀਡੀਆ ‘ਤੇ ਹਾਦਸੇ ਦੀ ਪੁਸ਼ਟੀ ਕੀਤੀ। ਇਸ ਤੋਂ ਦੋ ਦਿਨ ਪਹਿਲਾਂ ਅਮਰੀਕਾ ਦੀ ਰਾਜਧਾਨੀ ਵਾਸ਼ਿੰਗਟਨ ਡੀਸੀ ਵਿੱਚ ਇੱਕ ਯਾਤਰੀ ਜਹਾਜ਼ ਅਤੇ ਇੱਕ ਹੈਲੀਕਾਪਟਰ ਦੀ ਟੱਕਰ ਹੋ ਗਈ ਸੀ। ਹਾਦਸੇ ਤੋਂ ਬਾਅਦ, ਦੋਵੇਂ ਪੋਟੋਮੈਕ ਨਦੀ ਵਿੱਚ ਡਿੱਗ ਗਏ। ਜਹਾਜ਼ ਵਿੱਚ 64 ਲੋਕ ਸਵਾਰ ਸਨ, ਜਿਨ੍ਹਾਂ ਵਿੱਚ 4 ਚਾਲਕ ਦਲ ਦੇ ਮੈਂਬਰ ਵੀ ਸ਼ਾਮਲ ਸਨ। ਹੈਲੀਕਾਪਟਰ ਵਿੱਚ 3 ਲੋਕ ਸਵਾਰ ਸਨ। ਉਹ ਸਾਰੇ ਮਰ ਗਏ ਸਨ।”