ਅਮਰੀਕਾ ਦੇ ਲਗਪਗ 40,000 ਸਰਕਾਰੀ ਕਰਮਚਾਰੀ ਰਿਟਾਇਰਮੈਂਟ ਪੈਕੇਜ ਨਾਲ ਅਸਤੀਫ਼ਾ ਦੇਣ ਲਈ ਰਾਜ਼ੀ ਹੋਏ

Published:

Rate this post

ਵਾਸ਼ਿੰਗਟਨ ਡੀਸੀ/ਪੰਜਾਬ ਪੋਸਟ

ਅਮਰੀਕਾ ਦੇ ਲਗਪਗ 40,000 ਸਰਕਾਰੀ ਕਰਮਚਾਰੀ ਰਿਟਾਇਰਮੈਂਟ ਪੈਕੇਜ ਨਾਲ ਅਸਤੀਫ਼ਾ ਦੇਣ ਲਈ ਸਹਿਮਤ ਹੋ ਗਏ ਹਨ। ਇਹ ਜਾਣਕਾਰੀ ਸੀਐਨਐਨ ਬ੍ਰਾਡਕਾਸਟਰ ਨੇ ਮਾਮਲੇ ਤੋਂ ਜਾਣੂ ਇਕ ਸਰਕਾਰੀ ਅਧਿਕਾਰੀ ਦੇ ਹਵਾਲੇ ਨਾਲ ਦਿਤੀ। ਇਸ ਤੋਂ ਪਹਿਲਾਂ, ਐਨਬੀਸੀ ਨਿਊਜ਼ ਬ੍ਰਾਡਕਾਸਟਰ ਨੇ ਜਨਵਰੀ ਦੇ ਆਖ਼ਰ ’ਚ ਦਸਿਆ ਸੀ ਕਿ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਪ੍ਰਸ਼ਾਸਨ ਨੇ ਉਨ੍ਹਾਂ ਸਰਕਾਰੀ ਕਰਮਚਾਰੀਆਂ ਨੂੰ ਅੱਠ ਮਹੀਨਿਆਂ ਰਿਟਾਇਰਮੈਂਟ ਪੈਕੇਜ ਦੀ ਪੇਸ਼ਕਸ਼ ਕੀਤੀ ਸੀ, ਜੋ ਸਵੈ-ਇੱਛਾ ਨਾਲ ਅਸਤੀਫ਼ਾ ਦੇਣ ਲਈ ਤਿਆਰ ਹਨ। ਦੱਸਿਆ ਜਾ ਰਿਹਾ ਹੈ ਕਿ 10 ਫ਼ੀਸਦੀ ਅਮਰੀਕੀ ਅਧਿਕਾਰੀਆਂ ਨੇ ਇਸ ਪ੍ਰਸਤਾਵ ਨੂੰ ਸਵੀਕਾਰ ਕਰ ਲਿਆ ਹੈ, ਜਿਸ ਨਾਲ ਸਰਕਾਰ ਨੂੰ ਅਰਬਾਂ ਡਾਲਰ ਦੀ ਬਚਤ ਹੋਵੇਗੀ। ਇੱਕ ਰਿਪੋਰਟ ਮੁਤਾਬਕ ਕੁੱਲ ਮਿਲਾ ਕੇ, ਅਮਰੀਕਾ ਵਿਚ ਲਗਭਗ 20 ਲੱਖ ਸਿਵਲ ਸੇਵਕਾਂ ਨੂੰ ਇਹ ਪੇਸ਼ਕਸ਼ ਮਿਲੀ ਹੈ।

Read News Paper

Related articles

spot_img

Recent articles

spot_img