4.3 C
New York

ਅਮਰੀਕਾ ਦੇ ਲਾਸ ਏਂਜਲਸ ਵਿੱਚ ਇੱਕ ਸਿੱਖ ਨੂੰ ਪੁਲਿਸ ਨੇ ਗੋਲੀ ਮਾਰ ਕੇ ਕੀਤਾ ਹਲਾਕ

Published:

Rate this post

ਲਾਸ ਏਂਜਲਸ/ਪੰਜਾਬ ਪੋਸਟ
ਅਮਰੀਕਾ ਦੇ ਲਾਸ ਏਂਜਲਸ ਵਿੱਚ ਇੱਕ ਸਿੱਖ ਵਿਅਕਤੀ ਨੂੰ ਪੁਲਿਸ ਨੇ ਜਨਤਕ ਤੌਰ ‘ਤੇ ਗੋਲੀ ਮਾਰ ਕੇ ਹਲਾਕ ਕਰ ਦਿੱਤਾ। ਇਲਜ਼ਾਮ ਹੈ ਕਿ ਉਹ ਵਿਅਕਤੀ ਹਥਿਆਰ ਨੂੰ ਸੜਕ ਉੱਤੇ ਲਹਿਰਾ ਰਿਹਾ ਸੀ। ਇਹ ਘਟਨਾ ਜੁਲਾਈ ਦੀ ਦੱਸੀ ਜਾ ਰਹੀ ਹੈ ਪਰ ਇਸ ਦੀ ਫੁਟੇਜ ਹਾਲ ਹੀ ਵਿੱਚ ਜਾਰੀ ਕੀਤੀ ਗਈ ਹੈ। ਪੁਲਿਸ ਨੇ ਦਾਅਵਾ ਕੀਤਾ ਹੈ ਕਿ 35 ਸਾਲਾ ਗੁਰਪ੍ਰੀਤ ਸਿੰਘ, ਡਾਊਨਟਾਊਨ, ਲਾਸ ਏਂਜਲਸ ਵਿੱਚ ਕਿ੍ਰਪਟੋ ਡਾਟ ਕਾਮ ਅਰੇਨਾ ਦੇ ਨੇੜੇ ਇੱਕ ਹਥਿਆਰ ਲਹਿਰਾ ਰਿਹਾ ਸੀ ਅਤੇ ਜਦੋਂ ਪੁਲਿਸ ਨੇ ਉਸ ਨੂੰ ਅਜਿਹਾ ਕਰਨ ਤੋਂ ਰੋਕਿਆ ਤਾਂ ਉਸ ਨੇ ਕਥਿਤ ਤੌਰ ‘ਤੇ ਇਹ ਹੁਕਮ ਮੰਨਣ ਤੋਂ ਇਨਕਾਰ ਕਰ ਦਿੱਤਾ। ਪੁਲਿਸ ਵੱਲੋਂ ਗੋਲੀ ਮਾਰੇ ਜਾਣ ਤੋਂ ਬਾਅਦ ਉਸ ਨੂੰ ਜ਼ਖ਼ਮੀ ਹਾਲਤ ਵਿੱਚ ਇਲਾਜ ਲਈ ਸਥਾਨਕ ਹਸਪਤਾਲ ਲਿਜਾਇਆ ਗਿਆ ਸੀ ਪਰ 17 ਜੁਲਾਈ ਨੂੰ ਉਹ ਆਪਣੀ ਸੱਟਾਂ ਦੀ ਤਾਬ ਨਾ ਝੱਲਦਿਆਂ ਦਮ ਤੋੜ ਗਿਆ। ਪੁਲਿਸ ਦੁਆਰਾ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਵਿਅਕਤੀ ਹਥਿਆਰ ਲਹਿਰਾ ਸੀ ਇਸ ਲਈ ਗੋਲੀ ਚਲਾਉਣ ਦੀ ਕਾਰਵਾਈ ਕੀਤੀ ਗਈ ਹੈ। ਇਹ ਘਟਨਾ 13 ਜੁਲਾਈ, 2025 ਨੂੰ ਵਾਪਰੀ, ਜਦੋਂ ਸਥਾਨਕ ਪੁਲਸ ਅਧਿਕਾਰੀਆਂ ਨੇ ਸਵੇਰੇ 9 ਵਜੇ ਦੇ ਕਰੀਬ ਫਿਗੁਏਰੋਆ ਸਟਰੀਟ ਅਤੇ ਓਲੰਪਿਕ ਬੁਲੇਵਾਰਡ ਦੇ ਵਿਚਕਾਰ ਇੱਕ ਵਿਅਕਤੀ ਦੇ ਰਾਹਗੀਰਾਂ ’ਤੇ ਤਲਵਾਰ ਲਹਿਰਾਉਣ ਦੀਆਂ ਰਿਪੋਰਟਾਂ ’ਤੇ ਕਾਰਵਾਈ ਕੀਤੀ।
ਗੁਰਪ੍ਰੀਤ ਸਿੰਘ ਨੂੰ ਸੜਕ ਦੇ ਵਿਚਕਾਰ ਉਸ ਦੇ ਕਥਿਤ ਹਿੰਸਕ ਵਿਵਹਾਰ ਨੂੰ ਦੇਖਣ ਤੋਂ ਬਾਅਦ ਪੁਲਸ ਅਧਿਕਾਰੀਆਂ ਨੇ ਗੋਲੀ ਮਾਰ ਦਿੱਤੀ। ਗੁਰਪ੍ਰੀਤ ਸਿੰਘ ਸਿੰਘ ਨੇ ਚੌਰਾਹੇ ’ਤੇ ਆਪਣੀ ਕਾਰ ਰੋਕੀ, ਗੱਡੀ ਤੋਂ ਬਾਹਰ ਨਿਕਲਿਆ ਅਤੇ ਫਿਰ ਉਸ ਨੇ ਤਲਵਾਰ ਲਹਿਰਾਉਣੀ ਸ਼ੁਰੂ ਕਰ ਦਿੱਤੀ। ਇਸ ਸਾਰੀ ਘਟਨਾ ਦੀ ਵੀਡੀਓ ਹੁਣ ਲਾਸ ਏਂਜਲਸ ਪੁਲਿਸ ਵਿਭਾਗ ਨੇ ਆਪਣੇ ਯੂ-ਟਿਊਬ ਚੈਨਲ ‘ਤੇ ਸ਼ੇਅਰ ਕਰ ਕੇ ਇਸ ਸਬੰਧੀ ਜਾਣਕਾਰੀ ਦਿੱਤੀ ਹੈ। ਵੀਡੀਓ ਵਿੱਚ ਗੁਰਪ੍ਰੀਤ ਸਿੰਘ ਨੂੰ ਤਲਵਾਰ ਲਹਿਰਾਉਣ ਤੋਂ ਪਹਿਲਾਂ ਹੱਥ ਜੋੜੇ ਹੋਏ ਵੀ ਦੇਖਿਆ ਜਾ ਸਕਦਾ ਹੈ।
ਲਾਸ ਏਂਜਲਸ ਪੁਲਿਸ ਵਿਭਾਗ ਤੋਂ ਲੈਫਟੀਨੈਂਟ ਬਰੂਸ ਕਾਸ ਨੇ ਇਹ ਵੀ ਕਿਹਾ ਹੈ ਕਿ ਇਸ ਮਾਮਲੇ ’ਚ ਜਾਂਚ ਅਜੇ ਵੀ ਜਾਰੀ ਹੈ ਅਤੇ ਪੁਲਿਸ ਇਸ ਮਾਮਲੇ ਨਾਲੇ ਜੁੜੇ ਵੀਡੀਓਜ਼ ਨੂੰ ਦੇਖ ਕੇ ਸਬੂਤ ਜੁਟਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਹੋ ਸਕਦਾ ਹੈ ਜੋ ਸਬੂਤ ਮਿਲਣ ਉਨ੍ਹਾਂ ਦੇ ਅਧਾਰ ’ਤੇ ਇਸ ਮਾਮਲੇ ਬਾਰੇ ਹੋਰ ਜਾਣਕਾਰੀ ਸਾਹਮਣੇ ਆ ਸਕੇ।

Read News Paper

Related articles

spot_img

Recent articles

spot_img