ਵਾਸ਼ਿੰਗਟਨ ਡੀ ਸੀ/ਪੰਜਾਬ ਪੋਸਟ
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਆਪਣੇ ਦੂਜੇ ਅਤੇ ਆਖਰੀ ਕਾਰਜਕਾਲ ’ਚ ਲਗਾਤਾਰ ਸਖ਼ਤ ਫ਼ੈਸਲੇ ਲੈ ਰਹੇ ਹਨ। ਤਾਜ਼ਾ ਘਟਨਾਕ੍ਰਮ ਵਿਚ, ਟਰੰਪ ਨੇ ਦੇਸ਼ ਦੀਆਂ ਚੋਣਾਂ ਵਿਚ ਵੱਡੀਆਂ ਤਬਦੀਲੀਆਂ ਦੀ ਸ਼ੁਰੂਆਤ ਕੀਤੀ ਹੈ। ਉਨ੍ਹਾਂ ਨੇ ਕਾਰਜਕਾਰੀ ਆਦੇਸ਼ਾਂ ’ਤੇ ਦਸਤਖ਼ਤ ਕੀਤੇ ਹਨ ਜਿਸ ਵਿਚ ਨਾਗਰਿਕਤਾ ਦੀਆਂ ਜ਼ਰੂਰਤਾਂ ਸਮੇਤ ਅਮਰੀਕੀ ਚੋਣਾਂ ਵਿਚ ਵਿਆਪਕ ਤਬਦੀਲੀਆਂ ਦੀ ਮੰਗ ਕੀਤੀ ਗਈ ਹੈ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਦੇਸ਼ ਦੀਆਂ ਚੋਣਾਂ ਨੂੰ ਲੈ ਕੇ ਰੈਡੀਕਲ ਬਦਲਾਅ ਕਰਨ ਦੀ ਤਿਆਰੀ ਕਰ ਲਈ ਹੈ। ਉਨ੍ਹਾਂ ਨੇ ਸਵੀਪਿੰਗ ਕਾਰਜਕਾਰੀ ਹੁਕਮਾਂ ’ਤੇ ਦਸਤਖ਼ਤ ਕਰ ਕੇ ਅਗਲੇਰੀ ਕਾਰਵਾਈ ਲਈ ਰਾਹ ਖੋਲ੍ਹ ਦਿਤਾ ਹੈ। ਨਾਗਰਿਕਤਾ ਦੇ ਦਸਤਾਵੇਜ਼ੀ ਸਬੂਤ ਤੋਂ ਬਿਨਾਂ ਫੈਡਰਲ ਚੋਣਾਂ ਵਿਚ ਵੋਟ ਪਾਉਣ ਲਈ ਰਜਿਸਟਰ ਕਰਨਾ ਹੁਣ ਸੰਭਵ ਨਹੀਂ ਹੋਵੇਗਾ। ਡਾਕ ਰਾਹੀਂ ਵੋਟਿੰਗ ਸਬੰਧੀ ਨਿਯਮਾਂ ਵਿਚ ਵੀ ਬਦਲਾਅ ਕੀਤੇ ਜਾਣਗੇ। ਟਰੰਪ ਦੇ ਨਵੇਂ ਕਾਰਜਕਾਰੀ ਆਦੇਸ਼ ਦੇ ਅਨੁਸਾਰ, ਸਾਰੇ ਬੈਲਟ ਉਦੋਂ ਹੀ ਗਿਣੇ ਜਾਣਗੇ ਜਦੋਂ ਉਹ ਚੋਣ ਵਾਲੇ ਦਿਨ ਪ੍ਰਾਪਤ ਹੋਣਗੇ। ਟਰੰਪ ਦੇ ਤਾਜ਼ਾ ਆਦੇਸ਼ ਵਿਚ ਕਿਹਾ ਗਿਆ ਹੈ ਕਿ ਅਮਰੀਕਾ ‘ਮੁੱਢਲੀ ਅਤੇ ਜ਼ਰੂਰੀ ਚੋਣ ਸੁਰੱਖਿਆ ਨੂੰ ਲਾਗੂ ਕਰਨ ਵਿਚ ਅਸਫਲ ਰਿਹਾ ਹੈ।’
ਅਮਰੀਕੀ ਚੋਣਾਂ ‘ਚ ਬਦਲਾਅ ਦੇ ਉਦੇਸ਼ ਨਾਲ ਡੋਨਾਲਡ ਟਰੰਪ ਨੇ ਆਦੇਸ਼ ਉੱਤੇ ਕੀਤੇ ਦਸਤਖ਼ਤ

Published: