ਵਾਸ਼ਿੰਗਟਨ/ਪੰਜਾਬ ਪੋਸਟ
ਅਮਰੀਕਾ ’ਚ ਨਵੰਬਰ ’ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਤੋਂ ਪਹਿਲਾਂ ਜੋਅ ਬਾਇਡਨ ਨਵੀਂ ਇੰਮੀਗ੍ਰੇਸ਼ਨ ਨੀਤੀ ਬਾਰੇ ਵੱਡਾ ਫੈਸਲਾ ਲੈ ਰਹੇ ਹਨ। ਇਸ ਨਾਲ ਕਰੀਬ 5 ਲੱਖ ਲੋਕਾਂ ਨੂੰ ਲਾਭ ਪੁੱਜੇਗਾ। ਮੀਡੀਆ ਰਿਪੋਰਟ ਮੁਤਾਬਕ ਇਸ ਨੀਤੀ ਦਾ ਮਕਸਦ ਉਨ੍ਹਾਂ ਵਿਅਕਤੀਆਂ ਨੂੰ ਫਾਇਦਾ ਦੇਣਾ ਹੈ, ਜੋ ਗੈਰ-ਕਨੂੰਨੀ ਢੰਗ ਨਾਲ ਅਮਰੀਕਾ ਵਿੱਚ ਰਹਿ ਰਹੇ ਹਨ, ਪਰ ਅਮਰੀਕੀ ਨਾਗਰਿਕਾਂ ਨਾਲ ਵਿਆਹੇ ਹੋਏ ਹਨ। ਨਵੀਂ ਨੀਤੀ ਉਨ੍ਹਾਂ ਲੋਕਾਂ ਨੂੰ ਦੇਸ਼ ਨਿਕਾਲੇ ਤੋਂ ਬਚਾਏਗੀ ਅਤੇ ਉਨ੍ਹਾਂ ਨੂੰ ਵਰਕ ਪਰਮਿਟ ਦੇਵੇਗੀ, ਜਿਸ ਨਾਲ ਉਨ੍ਹਾਂ ਦੀ ਨਾਗਰਿਕਤਾ ਹਾਸਲ ਕਰਨ ਦੀਆਂ ਸੰਭਾਵਨਾਵਾਂ ਵੱਧ ਜਾਣਗੀਆਂ। ਮੀਡੀਆ ਮੁਤਾਬਕ ਅਮਰੀਕੀ ਨਾਗਰਿਕਾਂ ਦੇ ਗੈਰ-ਕਨੂੰਨੀ ਜੀਵਨ ਸਾਥੀਆਂ ਦੀ ਸੁਰੱਖਿਆ ਲਈ ਆਦੇਸ਼ ਪਾਸ ਕੀਤਾ ਜਾ ਸਕਦਾ ਹੈ। ਇਸ ਕਦਮ ਨਾਲ 5,00,000 ਗੈਰ-ਕਨੂੰਨੀ ਪ੍ਰਵਾਸੀਆਂ ਨੂੰ ਲਾਭ ਮਿਲੇਗਾ।
ਅਮਰੀਕੀ ਨਾਗਰਿਕਾਂ ਨਾਲ ਵਿਆਹ ਕਰਾਉਣ ਵਾਲੇ ਪ੍ਰਵਾਸੀ ਹੁਣ ਨਹੀਂ ਕੱਢੇ ਜਾਣਗੇ ਦੇਸ਼ੋਂ

Published: