ਕਿਸਾਨਾਂ ਦੇ ਵਧੇ ਰੋਹ ਦਰਮਿਆਨ ਮੁੱਖ ਮੰਤਰੀ ਵੱਲੋਂ ਝੋਨੇ ਦੀ ਲਿਫਟਿੰਗ ਤੇਜ਼ ਕਰਨ ਦੇ ਆਦੇਸ਼

Published:

Rate this post

ਚੰਡੀਗੜ੍ਹ/ਪੰਜਾਬ ਪੋਸਟ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅਧਿਕਾਰੀਆਂ ਨੂੰ ਸੂਬੇ ਭਰ ਦੀਆਂ ਮੰਡੀਆਂ ਵਿੱਚ ਖਰੀਦੇ ਜਾ ਰਹੇ ਝੋਨੇ ਦੀ ਤੇਜ਼ੀ ਨਾਲ ਲਿਫਟਿੰਗ ਯਕੀਨੀ ਬਣਾਉਣ ਦੇ ਆਦੇਸ਼ ਦਿੱਤੇ ਹਨ। ਸੂਬੇ ਵਿੱਚ ਖਰੀਦ ਕਾਰਜਾਂ ਦਾ ਜਾਇਜ਼ਾ ਲੈਣ ਲਈ ਹੋਈ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਝੋਨੇ ਦੀ ਚੁਕਾਈ ਛੇਤੀ ਤੋਂ ਛੇਤੀ ਕੀਤੀ ਜਾਵੇ ਤਾਂ ਜੋ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਸ ਸਾਲ ਵੀ ਸੂਬੇ ਦੇ ਕਿਸਾਨਾਂ ਵੱਲੋਂ 185 ਲੱਖ ਮੀਟ੍ਰਿਕ ਟਨ ਝੋਨੇ ਦਾ ਯੋਗਦਾਨ ਕੌਮੀ ਭੰਡਾਰ ਵਿੱਚ ਪਾਉਣ ਦੀ ਉਮੀਦ ਹੈ ਅਤੇ ਇਸੇ ਕਰਕੇ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਕਿਸਮ ਦੀ ਦਿੱਕਤ ਨਾ ਆਉਣ ਦਿੱਤੀ ਜਾਵੇ, ਓਸ ਬਾਰੇ ਆਦੇਸ਼ ਜਾਰੀ ਕੀਤੇ ਹਨ। ਇਸ ਭਰੋਸੇ ਮਗਰੋਂ ਕਈ ਥਾਵਾਂ ਉੱਤੇ ਕਿਸਾਨਾਂ ਨੇ ਧਰਨੇ ਫਿਲਹਾਲ ਚੁੱਕ ਲਏ ਹਨ ਜਦਕਿ ਕਈ ਮੋਰਚੇ ਅਣਮਿੱਥੇ ਸਮੇਂ ਲਈ ਹੁਣ ਵੀ ਜਾਰੀ ਹਨ।

Read News Paper

Related articles

spot_img

Recent articles

spot_img