ਅਜਨਾਲਾ/ਪੰਜਾਬ ਪੋਸਟ
ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ’ਤੇ ਲਗਾਏ ਗਏ ਐਨਐਸਏ ਦੀ ਮਿਆਦ ਖ਼ਤਮ ਹੋਣ ਮੌਕੇ ਪੰਜਾਬ ਪੁਲਿਸ ਉਨਾਂ ਨੂੰ ਪੰਜਾਬ ਲਿਆਉਣ ਲਈ ਅਸਮ ਲਈ ਰਵਾਨਾ ਹੋ ਗਈ ਹੈ ਜਿਥੇ ਕਿ ਓਹ ਪਿਛਲੇ ਦੋ ਸਾਲਾਂ ਤੋਂ ਡਿਬਰੂਗੜ੍ਹ ਦੀ ਜੇਲ ਵਿਚ ਬੰਦ ਹਨ। ਮੌਜੂਦਾ ਸਮੇਂ ਲੱਗੇ ਹੋਏ ਐਨ.ਐਸ.ਏ ਦੀ ਮਿਆਦ ਅਗਲੇ ਹਫ਼ਤੇ 22-23 ਅਪ੍ਰੈਲ ਨੂੰ ਖ਼ਤਮ ਹੋ ਜਾਵੇਗੀ। ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਲੈ ਕੇ ਆਉਣ ਤੋਂ ਬਾਅਦ ਜਲਦੀ ਹੀ ਅਜਨਾਲਾ ਦੀ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ ਜਿਥੋਂ ਰਿਮਾਂਡ ਲੈ ਕੇ ਅਜਨਾਲਾ ਥਾਣੇ ’ਤੇ ਹੋਏ ਹਮਲੇ ਦੇ ਮਾਮਲੇ ਵਿਚ ਪੁੱਛਗਿੱਛ ਕੀਤੇ ਜਾਣ ਦੀ ਸੰਭਾਵਨਾ ਹੈ। ਸੂਤਰਾਂ ਮੁਤਾਬਕ ਅੰਮ੍ਰਿਤਪਾਲ ‘ਤੇ ਲੱਗੇ ਐੱਨ.ਐੱਸ. ਏ. ਹੁਣ ਹੋਰ ਨਹੀਂ ਵਧਾਇਆ ਜਾਵੇਗਾ। ਇਸ ਤੋਂ ਪਹਿਲਾਂ ਅੰਮ੍ਰਿਤਪਾਲ ਸਿੰਘ ਦੇ 7 ਸਾਥੀਆਂ ਨੂੰ ਅਸਾਮ ਦੇ ਡਿਬਰੂਗੜ੍ਹ ਜੇਲ ਤੋਂ ਪੰਜਾਬ ਲਿਆਂਦਾ ਜਾ ਚੁੱਕਾ ਹੈ।






