ਬਠਿੰਡਾ/ਪੰਜਾਬ ਪੋਸਟ
ਸੋਸ਼ਲ ਮੀਡੀਆ ’ਤੇ ਮਕਬੂਲ ਹੋਈ ਕੰਚਨ ਕੁਮਾਰੀ ਉਰਫ ਕਮਲ ਭਾਬੀ ਕਤਲ ਮਾਮਲੇ ਵਿੱਚ ਬਠਿੰਡਾ ਦੀ ਸਥਾਨਕ ਅਦਾਲਤ ਨੇ ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਭਗੌੜਾ ਕਰਾਰ ਦਿੱਤਾ ਹੈ। ਅਦਾਲਤ ਨੇ ਮਹਿਰੋਂ ਨੂੰ ਵਾਰ-ਵਾਰ ਸੰਮਨ ਭੇਜੇ ਸਨ, ਇਸ ਦੇ ਬਾਵਜੂਦ ਉਹ ਪੇਸ਼ ਨਾ ਹੋਇਆ ਜਿਸ ਤੋਂ ਬਾਅਦ ਉਸ ਨੂੰ ਭਗੌੜਾ ਕਰਾਰ ਦਿੱਤਾ ਗਿਆ ਹੈ। ਚੇਤੇ ਰਹੇ ਕਿ ਪੁਲੀਸ ਅਨੁਸਾਰ, ਅੰਮ੍ਰਿਤਪਾਲ ਸਿੰਘ ਮਹਿਰੋਂ ਕਤਲ ਦੀ ਘਟਨਾ ਤੋਂ ਬਾਅਦ ਦੇਸ਼ ਤੋਂ ਫਰਾਰ ਹੋ ਗਿਆ ਸੀ ਅਤੇ ਮੰਨਿਆ ਜਾ ਰਿਹਾ ਹੈ ਕਿ ਉਹ ਇਸ ਸਮੇਂ ਸੰਯੁਕਤ ਅਰਬ ਅਮੀਰਾਤ (ਯੂਏਈ) ਵਿੱਚ ਹੈ। ਪੁਲੀਸ ਮੁਤਾਬਕ, 9 ਅਤੇ 10 ਜੂਨ ਦੀ ਦਰਮਿਆਨੀ ਰਾਤ ਨੂੰ ਇਨ੍ਹਾਂ ਵੱਲੋਂ ਕੰਚਨ ਕੁਮਾਰੀ ਦੀ ਗਲਾ ਘੁੱਟ ਕੇ ਹੱਤਿਆ ਕੀਤੀ ਗਈ ਸੀ। ਬਾਅਦ ਵਿੱਚ ਉਸ ਦੀ ਲਾਸ਼ ਬਠਿੰਡਾ ਦੇ ਭੁੱਚੋ ਖੇਤਰ ਵਿੱਚ ਸਥਿਤ ਆਦੇਸ਼ ਮੈਡੀਕਲ ਕਾਲਜ ਅਤੇ ਹਸਪਤਾਲ ਦੀ ਪਾਰਕਿੰਗ ’ਚ ਸੁੱਟ ਦਿੱਤੀ ਗਈ ਸੀ। ਅਗਲੇ ਦਿਨ ਲਾਸ਼ ਦੀ ਬਰਾਮਦਗੀ ਹੋਈ, ਜਿਸ ਤੋਂ ਬਾਅਦ ਮਾਮਲਾ ਦਰਜ ਕੀਤਾ ਗਿਆ।
ਕਮਲ ਭਾਬੀ ਕਤਲ ਮਾਮਲੇ ‘ਚ ਬਠਿੰਡਾ ਅਦਾਲਤ ਨੇ ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਭਗੌੜਾ ਕਰਾਰ ਦਿੱਤਾ

Published:






