ਖਡੂਰ ਸਾਹਿਬ/ਪੰਜਾਬ ਪੋਸਟ
ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਜਿੱਤੇ ਅੰਮਿ੍ਰਤਪਾਲ ਸਿੰਘ ਵੱਲੋਂ ਅੱਜ ਐੱਮ. ਪੀ. ਵਜੋਂ ਸਹੁੰ ਚੁੱਕੀ ਗਈ। ਇਸ ਦੌਰਾਨ ਓਹ ਖੁਦ ਤਾਂ ਮੀਡੀਆ ਨਾਲ ਗੱਲ ਨਹੀਂ ਕਰ ਸਕੇ, ਪਰ ਉਨਾਂ ਨੇ ਆਪਣੇ ਪਿਤਾ ਅਤੇ ਤਾਇਆ ਨਾਲ ਮੁਲਾਕਾਤ ਕੀਤੀ ਅਤੇ ਉਨਾਂ ਜ਼ਰੀਏ ਸੰਗਤ ਲਈ ਸੁਨੇਹਾ ਘੱਲਿਆ। ਪਤਾ ਲੱਗਿਆ ਹੈ ਕਿ ਇਸ ਮੁਲਾਕਾਤ ਦੌਰਾਨ ਅੰਮਿ੍ਰਤਪਾਲ ਸਿੰਘ ਨੇ ਸੁਨੇਹਾ ਦਿੰਦਿਆਂ ਕਿਹਾ ਕਿ, ਪੰਜਾਬ ਅੰਦਰ ਵੱਧ ਤੋਂ ਵੱਧ ਵੋਟਾਂ ਐੱਸ ਜੀ ਪੀ ਸੀ ਲਈ ਬਣਾਈਆਂ ਜਾਣ। ਇਸ ਦੇ ਨਾਲ ਹੀ ਉਨ੍ਹਾਂ ਨੇ ਨੌਜਵਾਨਾਂ ਨੂੰ ਸਿੱਖੀ ਦੇ ਨਾਲ ਜੁੜਨ ਲਈ ਵੀ ਕਿਹਾ। ਇੱਥੇ ਜ਼ਿਕਰ ਕਰਨਾ ਬਣਦਾ ਹੈ ਕਿ, ਸੂਬੇ ਭਰ ਵਿੱਚ ਸ਼੍ਰੋਮਣੀ ਕਮੇਟੀ ਚੋਣਾਂ ਲਈ 17 ਲੱਖ ਦੇ ਕਰੀਬ ਵੋਟਾਂ ਬਣਾਈਆਂ ਜਾ ਚੁੱਕੀਆਂ ਹਨ ਅਤੇ ਇਹ ਵੋਟਾਂ ਬਣਾਉਣ ਦੀ ਆਖ਼ਰੀ ਮਿਤੀ 31 ਜੁਲਾਈ 2024 ਹੈ।
ਅੰਮਿ੍ਰਤਪਾਲ ਸਿੰਘ ਵੱਲੋਂ ਸਿੱਖ ਸੰਗਤਾਂ ਦੇ ਨਾਂਅ ਆਇਆ ਇੱਕ ਅਹਿਮ ਸੁਨੇਹਾ
Published: