ਪੰਜਾਬ ਪੋਸਟ/ਬਿਓਰੋ
ਪੰਜਾਬ ਦੇ ਚੋਣ ਨਤੀਜਿਆਂ ਵਿੱਚ ਕਾਫੀ ਅਹਿਮ ਮੰਨੀ ਜਾ ਰਹੀ ਗੁਰੂ ਕੀ ਨਗਰੀ ਅੰਮ੍ਰਿਤਸਰ ਦੀ ਲੋਕ ਸਭਾ ਸੀਟ ਤੋਂ ਤਾਜ਼ਾ ਸੂਚਨਾ ਇਹ ਪ੍ਰਾਪਤ ਹੋਈ ਹੈ ਕਿ ਉੱਥੇ ਕਾਂਗਰਸ ਦੇ ਮੌਜੂਦਾ ਮੈਂਬਰ ਪਾਰਲੀਮੈਂਟ ਅਤੇ ਉਮੀਦਵਾਰ ਗੁਰਜੀਤ ਸਿੰਘ ਔਜਲਾ ਤਕਰੀਬਨ 32 ਹਜ਼ਾਰ ਵੋਟਾਂ ਦੇ ਫਰਕ ਨਾਲ ਅੱਗੇ ਚੱਲ ਰਹੇ ਹਨ। ਪਿਛਲੇ ਕੁਝ ਘੰਟਿਆਂ ਦੌਰਾਨ ਗੁਰਜੀਤ ਸਿੰਘ ਔਜਲਾ ਦੀ ਲੀਡ ਲਗਾਤਾਰ ਬਰਕਰਾਰ ਨਜ਼ਰ ਆਉਣ ਲੱਗ ਪਈ ਹੈ ਅਤੇ ਉਹ ਆਮ ਆਦਮੀ ਪਾਰਟੀ ਦੇ ਕੁਲਦੀਪ ਸਿੰਘ ਧਾਲੀਵਾਲ ਅਤੇ ਭਾਰਤੀ ਜਨਤਾ ਪਾਰਟੀ ਦੇ ਤਰਨਜੀਤ ਸਿੰਘ ਸੰਧੂ ਤੋਂ ਅੱਗੇ ਹੀ ਨਜ਼ਰ ਆ ਰਹੇ ਹਨ।
ਅੰਮ੍ਰਿਤਸਰ ਦੀ ਲੋਕ ਸਭਾ ਸੀਟ ਦੇ ਤਾਜ਼ਾ ਨਤੀਜੇ
Published: