ਅੰਮ੍ਰਿਤਸਰ ਨੂੰ ਮੁੜ ਉਚਾਈਆਂ ਤੱਕ ਲੈ ਕੇ ਜਾਣ ਲਈ ਯਤਨ ਜਾਰੀ ਰਹਿਣਗੇ- ਤਰਨਜੀਤ ਸਿੰਘ ਸੰਧੂ

Published:

Rate this post

ਅੰਮ੍ਰਿਤਸਰ/ਪੰਜਾਬ ਪੋਸਟ
ਅਮਰੀਕਾ ਵਿੱਚ ਭਾਰਤ ਦੇ ਸਾਬਕਾ ਰਾਜਦੂਤ ਅਤੇ ਭਾਜਪਾ ਆਗੂ ਸ. ਤਰਨਜੀਤ ਸਿੰਘ ਸੰਧੂ ਨੇ ਲੋਕ ਹਿੱਤਾਂ ਅਤੇ ਆਪਣੇ ਖੇਤਰ ਵਿੱਚ ਸਰਗਰਮੀ ਜਾਰੀ ਰੱਖਦੇ ਹੋਏ ਕਿਹਾ ਹੈ ਕਿ ਉਹ ਅੰਮ੍ਰਿਤਸਰ ਨੂੰ ਮੁੜ ਉਚਾਈਆਂ ’ਤੇ ਲਿਜਾਣ ਲਈ ਯਤਨਸ਼ੀਲ ਹਨ। ਉਹ ‘ਯੂਐੱਸ-ਇੰਡੀਆ ਸਟ੍ਰੈਟਜਿਕ ਪਾਰਟਨਰਸ਼ਿਪ ਫੋਰਮ’ ਦੇ ਮੌਜੂਦਾ ਸਲਾਹਕਾਰ ਅਤੇ ਜੀਓ ਪੁਲੀਟੀਕਲ ਇੰਸਟੀਚਿਊਟ ਦੇ ਚੇਅਰਮੈਨ ਬਣਨ ਮਗਰੋਂ ਸ਼ੁਕਰਾਨੇ ਵਜੋਂ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਪੁੱਜੇ ਸਨ। ਇਸ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ ਦੌਰਾਨ ਅੰਮ੍ਰਿਤਸਰ ਦੇ ਵਿਕਾਸ ਦਾ ਜੋ ਸੰਕਲਪ ਪੇਸ਼ ਕੀਤਾ ਗਿਆ ਸੀ, ਉਸ ਨੂੰ ਸਾਕਾਰ ਕਰਨ ਲਈ ਸਰਗਰਮੀ ਨਾਲ ਕੰਮ ਕੀਤਾ ਜਾ ਰਿਹਾ ਹੈ। ਤਰਨਜੀਤ ਸਿੰਘ ਸੰਧੂ ਨੇ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਸਬੰਧੀ ਧਮਕੀ ਵਾਲਿਆਂ ਈ-ਮੇਲ ਆਉਣੀਆਂ ਬੇਹੱਦ ਮੰਦਭਾਗੀ ਗੱਲ ਹੈ ਅਤੇ ਧਾਰਮਿਕ ਅਸਥਾਨ ’ਤੇ ਅਜਿਹੀਆ ਧਮਕੀਆਂ ਭੇਜਣਾ ਬਿਲਕੁਲ ਠੀਕ ਨਹੀਂ ਅਤੇ ਅਜਿਹਾ ਕਰਨ ਵਾਲਿਆਂ ਨੂੰ ਇਸ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਉਨਾਂ ਕਿਹਾ ਕਿ ਇਸ ਸਬੰਧੀ ਸ਼੍ਰੋਮਣੀ ਕਮੇਟੀ ਤੇ ਸਬੰਧਤ ਵਿਭਾਗ ਕਾਰਵਾਈ ਕਰ ਰਹੇ ਹਨ ਅਤੇ ਸੂਬਾ ਸਰਕਾਰ ਅਤੇ ਸਬੰਧਤ ਵਿਭਾਗ ਨੂੰ ਆਪਣੀ ਜ਼ਿੰਮੇਵਾਰੀ ਸਹੀ ਢੰਗ ਨਾਲ ਨਿਭਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਇਤਿਹਾਸਕ ਤੌਰ ’ਤੇ ਪ੍ਰਮੁੱਖ ਸ਼ਹਿਰਾਂ ’ਚੋਂ ਇੱਕ ਰਿਹਾ ਹੈ, ਪਰ ਅੱਜ ਵੀ ਇਹ ਕਈ ਸਮੱਸਿਆਵਾਂ ਨਾਲ ਜੂਝ ਰਿਹਾ ਹੈ ਅਤੇ ਇਨ੍ਹਾਂ ਚੁਣੌਤੀਆਂ ਦਾ ਸਾਹਮਣਾ ਕਰਨ ਲਈ ‘ਵਿਕਸਿਤ ਅੰਮ੍ਰਿਤਸਰ’ ਅਧੀਨ ਠੋਸ ਯਤਨ ਕੀਤੇ ਜਾ ਰਹੇ ਹਨ।

Read News Paper

Related articles

spot_img

Recent articles

spot_img