ਅੰਮ੍ਰਿਤਸਰ/ਪੰਜਾਬ ਪੋਸਟ
ਸੱਚਖੰਡ ਸ੍ਰੀ ਦਰਬਾਰ ਸਾਹਿਬ ਨੇੜਲੇ ਪਲਾਜ਼ੇ ਵਿੱਚ ਅੱਜ ਸਵੇਰੇ ਇੱਕ ਅਣਪਛਾਤੇ ਵਿਅਕਤੀ ਵੱਲੋਂ ਆਪਣੇ ਆਪ ਨੂੰ ਗੋਲੀ ਮਾਰ ਲਈ ਗਈ। ਮੌਕੇ ‘ਤੇ ਮੌਜੂਦ ਪੁਲਿਸ ਅਧਿਕਾਰੀਆਂ ਵੱਲੋਂ ਜਖਮੀ ਨੌਜਵਾਨ ਨੂੰ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਚ ਦਾਖਲ ਕਰਵਾਇਆ ਗਿਆ। ਦੂਜੇ ਪਾਸੇ ਇਸ ਮਾਮਲੇ ‘ਚ ਪੁਲਿਸ ਅਧਿਕਾਰੀਆਂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਪੁਸ਼ਟੀ ਕੀਤੀ ਕਿ ਵਿਅਕਤੀ ਵੱਲੋਂ ਅੱਜ ਸਵੇਰੇ ਦਰਬਾਰ ਸਾਹਿਬ ਦੇ ਬਾਹਰ ਪਲਾਜ਼ੇ ਦੇ ਨਜ਼ਦੀਕ ਆਪਣੇ ਆਪ ਨੂੰ ਗੋਲੀ ਮਾਰ ਲਿੱਤੀ ਗਈ ਹੈ। ਫਿਲਹਾਲ ਉਸ ਵਿਅਕਤੀ ਦੀ ਪਹਿਚਾਣ ਨਹੀਂ ਹੋ ਪਾਈ ਅਤੇ ਵਿਅਕਤੀ ਦੇ ਸਿਰ ਵਿਚੋਂ ਖੂਨ ਬਹੁਤ ਜ਼ਿਆਦਾ ਨਿਕਲ ਰਿਹਾ ਸੀ ਜਿਸ ਕਰਕੇ ਉਸ ਨੂੰ ਤੁਰੰਤ ਇਲਾਜ ਦੇ ਲਈ ਹਸਪਤਾਲ ਵਿੱਚ ਭੇਜਿਆ ਗਿਆ ਹੈ। ਫਿਲਹਾਲ ਪੁਲਿਸ ਇਸ ਪੂਰੇ ਮਾਮਲੇ ਦੀ ਜਾਂਚ ਵਿੱਚ ਜੁਟੀ ਹੋਈ ਹੈ। ਇਸ ਵਿਅਕਤੀ ਨੇ ਕਿਸ ਦੀ ਪਿਸਤੋਲ ਖੋਹ ਕੇ ਗੋਲੀ ਮਾਰੀ ਹੈ ਇਹ ਇੱਕ ਜਾਂਚ ਦਾ ਵਿਸ਼ਾ ਬਣ ਗਿਆ ਹੈ।
ਸ੍ਰੀ ਦਰਬਾਰ ਸਾਹਿਬ ਦੇ ਬਾਹਰ ਪਲਾਜ਼ੇ ਦੇ ਨਜ਼ਦੀਕ ਇੱਕ ਵਿਅਕਤੀ ਨੇ ਆਪਣੇ ਆਪ ਨੂੰ ਮਾਰੀ ਗੋਲੀ
Published: