ਖਰੜ/ਪੰਜਾਬ ਪੋਸਟ
ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਇਸ ਮੁਤਾਬਕ, ਖਰੜ ਹਲਕੇ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਅਤੇ ਸਾਬਕਾ ਕੈਬਿਨੇਟ ਮੰਤਰੀ ਅਨਮੋਲ ਗਗਨ ਮਾਨ ਨੇ ਸਿਆਸਤ ਛੱਡਣ ਦਾ ਫ਼ੈਸਲਾ ਲਿਆ ਹੈ। ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ’ਤੇ ਲਿਖਿਆ ਕਿ ‘ਦਿਲ ਭਾਰੀ ਹੈ, ਪਰ ਮੈਂ ਸਿਆਸਤ ਛੱਡਣ ਦਾ ਫ਼ੈਸਲਾ ਲਿਆ ਹੈ, ਮੇਰਾ ਐਮ.ਐਲ.ਏ. ਦੇ ਅਹੁਦੇ ਤੋਂ ਸਪੀਕਰ ਸਾਹਿਬ ਨੂੰ ਦਿੱਤਾ ਹੋਇਆ ਅਸਤੀਫਾ ਸਵੀਕਾਰ ਕੀਤਾ ਜਾਵੇ। ਮੇਰੀਆਂ ਸ਼ੁਭਕਾਮਨਾਵਾਂ ਪਾਰਟੀ ਨਾਲ ਹਨ, ਮੈਨੂੰ ਓਮੀਦ ਹੈ, ਪੰਜਾਬ ਸਰਕਾਰ ਲੋਕਾਂ ਦੀਆਂ ਉਮੀਦਾਂ ’ਤੇ ਖਰੀ ਉਤਰੇਗੀ।’ ਫਿਲਹਾਲ ਉਨਾਂ ਵੱਲੋਂ ਸਿਆਸਤ ਤੋਂ ਪਰ੍ਹੇ ਹੋਣ ਦਾ ਕੋਈ ਸਪਸ਼ਟ ਕਾਰਨ ਨਹੀਂ ਦੱਸਿਆ ਗਿਆ।






