20.4 C
New York

ਸਾਬਕਾ ਪਾਕਿਸਤਨੀ ਕਿ੍ਰਕਟ ਖਿਡਾਰੀ ਨੇ ਸਿੱਖ ਕੌਮ ਬਾਰੇ ਕੀਤੀ ਭੱਦੀ ਟਿੱਪਣੀ ਅਤੇ ਹੁਣ ਮੰਗੀ ਮੁਆਫੀ!

Published:

ਪੰਜਾਬ ਪੋਸਟ/ਬਿਓਰੋ
ਪਾਕਿਸਤਾਨ ਦੇ ਸਾਬਕਾ ਵਿਕਟਕੀਪਰ ਬੱਲੇਬਾਜ਼ ਕਾਮਰਾਨ ਅਕਮਲ ਨੇ ਭਾਰਤੀ ਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ ਅਤੇ ਸਿੱਖ ਕੌਮ ਖ਼ਿਲਾਫ਼ ਇੱਕ ਟੀਵੀ ਪ੍ਰੋਗ੍ਰਾਮ ਦੌਰਾਨ ਕੀਤੀ ਟਿੱਪਣੀ ਲਈ ਮੁਆਫ਼ੀ ਮੰਗੀ ਹੈ। ਭਾਰਤ ਅਤੇ ਪਾਕਿਸਤਾਨ ਵਿਚਾਲੇ ਟੀ-20 ਵਿਸ਼ਵ ਕੱਪ ’ਚ ਖੇਡੇ ਮੈਚ ਦੌਰਾਨ ਕਾਮਰਾਨ ਅਤੇ ਨਾਲ ਬੈਠੇ ਸ਼ਾਹਿਦ ਹਾਸ਼ਮੀ ਨੇ ਅਰਸ਼ਦੀਪ ਸਿੰਘ ਅਤੇ ਸਿੱਖ ਧਰਮ ਦਾ ਮਜ਼ਾਕ ਉਡਾਇਆ, ਜਿਸ ਦਾ ਵੀਡੀਓ ਵਾਇਰਲ ਹੋ ਗਿਆ। ਇਸ ’ਤੇ ਸਾਬਕਾ ਭਾਰਤੀ ਕਿ੍ਰਕਟਰ ਹਰਭਜਨ ਸਿੰਘ ਨੇ ਸਖ਼ਤ ਪ੍ਰਤੀਕਿਰਿਆ ਦਿੱਤੀ ਸੀ। ਹਰਭਜਨ ਨੂੰ ਟੈਗ ਕਰਦੇ ਹੋਏ ਕਾਮਰਾਨ ਨੇ ਐਕਸ ’ਤੇ ਲਿਖਿਆ, ‘ਮੈਨੂੰ ਆਪਣੀਆਂ ਹਾਲੀਆ ਟਿੱਪਣੀਆਂ ’ਤੇ ਬਹੁਤ ਅਫਸੋਸ ਹੈ ਅਤੇ ਮੈਂ ਹਰਭਜਨ ਸਿੰਘ ਅਤੇ ਸਿੱਖ ਭਾਈਚਾਰੇ ਤੋਂ ਦਿਲੋਂ ਮੁਆਫੀ ਮੰਗਦਾ ਹਾਂ। ਮੇਰੇ ਸ਼ਬਦ ਗਲਤ ਅਤੇ ਅਪਮਾਨਜਨਕ ਸਨ। ਮੈਂ ਦੁਨੀਆ ਭਰ ਦੇ ਸਿੱਖਾਂ ਦਾ ਬਹੁਤ ਸਤਿਕਾਰ ਕਰਦਾ ਹਾਂ ਅਤੇ ਮੇਰਾ ਕਦੇ ਵੀ ਕਿਸੇ ਦੀ ਭਾਵਨਾ ਨੂੰ ਸੱਟ ਮਾਰਨ ਦਾ ਇਰਾਦਾ ਨਹੀਂ ਸੀ। ਮੈਨੂੰ ਸੱਚਮੁੱਚ ਅਫ਼ਸੋਸ ਹੈ।’

Related articles

spot_img

Recent articles

spot_img