ਸਾਨੂੰ ਬਦਨਾਮ ਕਰਨ ਦੀ ਹੋ ਰਹੀ ਹੈ ਕੋਸ਼ਿਸ਼ : ਪਰਿਵਾਰ
ਖਡੂਰ ਸਾਹਿਬ/ਪੰਜਾਬ ਪੋਸਟ
ਪੰਜਾਬ ਪੁਲਿਸ ਨੇ ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਨੂੰ ਨਸ਼ੇ ਦੇ ਕਥਿਤ ਮਾਮਲੇ ਵਿੱਚ ਗ੍ਰਿਫਤਾਰ ਕਰਨ ਉਪਰੰਤ ਉਸ ਦੇ ਇੱਕ ਸਾਥੀ ਲਵਪ੍ਰੀਤ ਸਿੰਘ ਨੂੰ ਵੀ ਹਿਰਾਸਤ ਵਿੱਚ ਲਿਆ ਅਤੇ ਹੁਣ ਇਨਾਂ ਦਾ ਜੇਲ੍ਹ ਦਾ ਰਿਮਾਂਡ ਵੀ ਲੈ ਲਿਆ ਗਿਆ ਹੈ। ਇਲਜ਼ਾਮ ਲਾਏ ਗਏ ਹਨ ਕਿ ਦੋਵੇਂ ਮੁਲਜ਼ਮ ਸੰਦੀਪ ਵਾਸੀ ਹੈਬੋਵਾਲ, ਲੁਧਿਆਣਾ ਤੋਂ ਕਥਿਤ ਤੌਰ ਉੱਤੇ 10,000 ਰੁਪਏ ਦੀ ਆਈਸ ਡਰੱਗ ਲੈ ਕੇ ਆਏ ਸਨ। ਪੁਲਿਸ ਨੇ ਸੰਦੀਪ ਨੂੰ ਵੀ ਫੜ ਲਿਆ ਹੈ। ਇਸ ਤੋਂ ਪਹਿਲਾਂ, ਦਿਨ ਵੇਲੇ, ਡੀਐਸਪੀ ਫਿਲੌਰ ਨੇ ਖ਼ੁਦ ਮੌਕੇ ’ਤੇ ਪਹੁੰਚ ਕੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਸੀ। ਇਸ ਤੋਂ ਬਾਅਦ ਪੁਲੀਸ ਨੇ ਅੰਮ੍ਰਿਤਪਾਲ ਦੇ ਭਰਾ ਹਰਪ੍ਰੀਤ ਸਿੰਘ, ਸਾਥੀ ਲਵਪ੍ਰੀਤ ਸਿੰਘ ਅਤੇ ਲੁਧਿਆਣਾ ਦੇ ਸੰਦੀਪ ਨੂੰ ਫਿਲੌਰ ਦੀ ਅਦਾਲਤ ਵਿੱਚ ਪੇਸ਼ ਕੀਤਾ ਅਤੇ ਅਦਾਲਤ ਨੇ ਤਿੰਨਾਂ ਮੁਲਜ਼ਮਾਂ ਨੂੰ ਜੇਲ੍ਹ ਭੇਜਣ ਦੇ ਹੁਕਮ ਦਿੱਤੇ ਹਨ। ਦੂਜੇ ਬੰਨੇ, ਹਰਪ੍ਰੀਤ ਸਿੰਘ ਦੀ ਗ੍ਰਿਫਤਾਰੀ ‘ਤੇ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਕਿਹਾ ਹੈ ਕਿ ਨਸ਼ਿਆਂ ਖਿਲਾਫ ਉਨਾਂ ਨੇ ਜੋ ਆਵਾਜ਼ ਉਠਾਈ ਹੈ, ਉਸ ਨੂੰ ਦਬਾਉਣ ਲਈ ਸਰਕਾਰ ਉਨਾਂ ਨੂੰ ਬਦਨਾਮ ਕਰਨਾ ਚਾਹੁੰਦੀ ਹੈ ਅਤੇ ਉਨਾਂ ਦਾ ਇਹ ਵੀ ਕਹਿਣਾ ਹੈ ਕਿ ਕਿ ਪੁਲੀਸ ਨਸ਼ਾ ਰੋਕਣ ਲਈ ਕੰਮ ਕਰਨ ਦੀ ਬਜਾਏ ਦਬਾਅ ਹੇਠ ਕੰਮ ਕਰ ਰਹੀ ਹੈ।
ਅੰਮ੍ਰਿਤਪਾਲ ਸਿੰਘ ਦੇ ਭਰਾ ਨੂੰ ਗ੍ਰਿਫਤਾਰ ਕਰਨ ਉਪਰੰਤ ਜੇਲ੍ਹ ਭੇਜਿਆ
Published: