ਜੰਮੂ/ਪੰਜਾਬ ਪੋਸਟ
ਜੰਮੂ ਕਸ਼ਮੀਰ ਦੇ ਡੋਡਾ ਜ਼ਿਲ੍ਹੇ ਵਿਚ ਅੱਜ ਤੜਕੇ ਦਹਿਸ਼ਤਗਰਦਾਂ ਦੇ ਹਮਲੇ ਕਾਰਨ ਫੌਜ ਦੇ ਦੋ ਜਵਾਨ ਜ਼ਖਮੀ ਹੋ ਗਏ। ਇਹ ਘਟਨਾ ਉਸ ਵੇਲੇ ਵਾਪਰੀ ਜਦੋਂ ਰਾਸ਼ਟਰੀ ਰਾਈਫਲਜ਼ ਅਤੇ ਪੁਲੀਸ ਵੱਲੋਂ ਇੱਕ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਸੀ। ਇਸ ਦੌਰਾਨ ਦਹਿਸ਼ਤਗਰਦ ਗੋਲੀਬਾਰੀ ਕਰਦੇ ਹੋਏ ਫਰਾਰ ਹੋ ਗਏ। ਮਾਮਲੇ ਬਾਰੇ ਫੌਜ ਦੇ ਅਧਿਕਾਰੀ ਨੇ ਦੱਸਿਆ ਕਿ ਤਲਾਸ਼ੀ ਮੁਹਿੰਮ ਦੌਰਾਨ ਕਾਸ਼ਤੀਗੜ੍ਹ ਇਲਾਕੇ ਦੇ ਜਦਨ ਬਾਟਾ ਵਿੱਚ ਸਕੂਲ ਵਿੱਚ ਆਰਜ਼ੀ ਸੁਰੱਖਿਆ ਟਿਕਾਣਾ ਬਣਾਇਆ ਗਿਆ ਸੀ ਜਿਸ ’ਤੇ ਦਹਿਸ਼ਤਗਰਦਾਂ ਨੇ ਗੋਲੀਬਾਰੀ ਕੀਤੀ। ਸੁਰੱਖਿਆ ਬਲਾਂ ਅਤੇ ਦਹਿਸ਼ਤਗਰਦਾਂ ਦਰਮਿਆਨ ਇਕ ਘੰਟਾ ਗੋਲੀਬਾਰੀ ਹੁੰਦੀ ਰਹੀ। ਉਨ੍ਹਾਂ ਦੱਸਿਆ ਕਿ ਫਰਾਰ ਹੋਏ ਦਹਿਸ਼ਤਗਰਦਾਂ ਦੀ ਭਾਲ ਲਈ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਗਈ। ਹੈ। ਇਸ ਤੋਂ ਪਹਿਲਾਂ ਬੀਤੇ ਕਈ ਦਿਨਾਂ ਤੋਂ ਜੰਮੂ ਕਸ਼ਮੀਰ ਵਿੱਚ ਦਹਿਸ਼ਤੀ ਹਮਲੇ ਜਾਰੀ ਹਨ ਅਤੇ ਬੀਤੀ 15 ਜੁਲਾਈ ਨੂੰ ਹੋਏ ਵੱਡੇ ਦਹਿਸ਼ਤੀ ਹਮਲੇ ਵਿੱਚ ਫੌਜ ਦੇ ਇੱਕ ਕੈਪਟਨ ਸਣੇ ਪੰਜ ਜਵਾਨ ਸ਼ਹੀਦ ਹੋ ਗਏ ਸਨ।